ਮਹਾਰਾਸ਼ਟਰ/ਪੰਜਾਬ ਪੋਸਟ
ਬਦਲਾਪੁਰ ਦੇ ਇੱਕ ਸਕੂਲ ’ਚ ਬੱਚੀ ਨਾਲ ਕਥਿਤ ਜਿਨਸੀ ਸ਼ੋਸ਼ਣ ਦੀ ਘਟਨਾ ’ਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਕਿਹਾ ਕਿ ਮੈਂ ਬਦਲਾਪੁਰ ਦੀ ਘਟਨਾ ਨੂੰ ਗੰਭੀਰਤਾ ਨਾਲ ਲਿਆ ਹੈ। ਇਸ ਮਾਮਲੇ ’ਚ ਪਹਿਲਾਂ ਹੀ ਇੱਕ ਐਸ.ਆਈ.ਟੀ. ਦਾ ਗਠਨ ਕੀਤਾ ਗਿਆ ਹੈ ਅਤੇ ਅਸੀਂ ਉਸ ਸਕੂਲ ਦੇ ਖ਼ਿਲਾਫ਼ ਵੀ ਕਾਰਵਾਈ ਕਰਨ ਜਾ ਰਹੇ ਹਾਂ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਇਸ ਮਾਮਲੇ ਨੂੰ ਤੇਜ਼ੀ ਨਾਲ ਨਿਪਟਾਉਣ ਦੀ ਪ੍ਰਕਿਰਿਆ ਵਿਚ ਹਾਂ ਅਤੇ ਜੋ ਵੀ ਦੋਸ਼ੀ ਪਾਇਆ ਜਾਏਗਾ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ।