ਅੰਮਿ੍ਰਤਸਰ/ਪੰਜਾਬ ਪੋਸਟ
ਪੰਜਾਬ ਦੇ ਮਹਰੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਅਤੇ ਮਾਤਾ ਚਰਨ ਕੌਰ ਆਪਣੇ ਨਵਜੰਮੇ ਪੁੱਤਰ ਸ਼ੁਭਦੀਪ ਸਿੰਘ ਸਿੱਧੂ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਨੇ ਗੁਰੂਘਰ ’ਚ ਮੱਥਾ ਟੇਕਿਆ। ਮਾਤਾ ਚਰਨ ਕੌਰ ਆਪਣੇ ਪੁੱਤਰ ਸ਼ੁਭਦੀਪ ਨੂੰ ਲੈ ਕੇ ਪਹਿਲੀ ਵਾਰ ਦਰਬਾਰ ਸਾਹਿਬ ਨਤਮਸਤਕ ਹੋਏ। ਇਸ ਦੌਰਾਨ ਬਾਪੂ ਬਲਕੌਰ ਸਿੰਘ ਨੇ ਮੀਡੀਆ ਨਾਲ ਗੱਲਬਾਤ ਵੀ ਕੀਤੀ ਅਤੇ ਜਦੋਂ ਉਨ੍ਹਾਂ ਤੋਂ ਚੋਣਾਂ ਨਾਲ ਲੜਨ ਦਾ ਕਾਰਨ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਜਵਾਬ ਦਿੰਦਿਆਂ ਆਖਿਆ ਕਿ ਪਾਰਟੀ ਵੱਲੋਂ ਉਨਾਂ ਨੂੰ ਮਨਾਉਣ ਲਈ ਕਾਫ਼ੀ ਜ਼ੋਰ ਲਾਇਆ ਗਿਆ ਸੀ, ਪਰ ਘਰ ’ਚ ਮਾਹੌਲ ਹੀ ਕੁਝ ਅਜਿਹਾ ਸੀ ਕਿ ਉਨਾਂ ਚੋਣਾਂ ਲੜਨ ਤੋਂ ਇਨਕਾਰ ਕਰ ਦਿੱਤਾ। ਬਲਕੌਰ ਸਿੰਘ ਸਿੱਧੂ ਦਾ ਕਹਿਣਾ ਏ ਕਿ ਉਨ੍ਹਾਂ ਦੇ ਵੱਡੇ ਪੁੱਤਰ ਸਿੱਧੂ ਮੂਸੇਵਾਲਾ ਨਾਲ ਸਬੰਧਤ ਹੁਣ ਵੀ ਬਹੁਤ ਸਾਰੇ ਰੁਝੇਵੇਂ ਹੁੰਦੇ ਹਨ, ਜਿਸ ਕਾਰਨ ਉਨਾਂ ਕੋਲੋਂ ਸਿਆਸਤ ਨੂੰ ਧਿਆਨ ਨਹੀਂ ਦੇ ਹੋਣਾ ਸੀ। ਪਰਿਵਾਰਕ ਹਲਾਤ ਅਤੇ ਆਪਣੀ ਸਿਹਤ ਠੀਕ ਨਾ ਹੋਣ ਕਾਰਨ ਉਨਾਂ ਚੋਣਾਂ ਲੜਨ ਤੋਂ ਪਾਰਟੀ ਨੂੰ ਮਨ੍ਹਾਂ ਕਰ ਦਿੱਤਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਚਰਨਜੀਤ ਸਿੰਘ ਚੰਨੀ ਦੋਹਾਂ ਨਾਲ ਉਨ੍ਹਾਂ ਦੀ ਬਹੁਤ ਨੇੜਤਾ ਹੈ ਅਤੇ ਜੇਕਰ ਲੋੜ ਪਈ ਤਾਂ ਓਹ ਉਨ੍ਹਾਂ ਲਈ ਚੋਣ ਪ੍ਰਚਾਰ ਜ਼ਰੂਰ ਕਰਨਗੇ।
ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਬਲਕੌਰ ਸਿੰਘ ਸਿੱਧੂ

Published: