9.9 C
New York

ਬਲਵੰਤ ਸਿੰਘ ਰਾਜੋਆਣਾ ਦੀ ਅਪੀਲ ਉੱਤੇ ਸੁਪਰੀਮ ਕੋਰਟ ਨੇ ਸੁਣਵਾਈ ਮੁਲਤਵੀ ਕੀਤੀ

Published:

Rate this post

ਨਵੀਂ ਦਿੱਲੀ/ਪੰਜਾਬ ਪੋਸਟ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਮਾਮਲੇ ‘ਚ ਸਜ਼ਾਯਾਫਤਾ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਦੀ ਅਪੀਲ ‘ਤੇ ਅੱਜ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਕੇਂਦਰ ਸਰਕਾਰ ਦੀ ਤਰਫੋਂ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਜਸਟਿਸ ਬੀਆਰ ਗਵਈ, ਪ੍ਰਸ਼ਾਂਤ ਕੁਮਾਰ ਮਿਸ਼ਰਾ ਅਤੇ ਕੇਵੀ ਵਿਸ਼ਵਨਾਥਨ ਦੀ ਬੈਂਚ ਅੱਗੇ ਪੇਸ਼ ਹੋਏ। ਉਨ੍ਹਾਂ ਕਿਹਾ ਕਿ ਇਸ ਮਾਮਲੇ ‘ਤੇ ਫੈਸਲਾ ਲੈਣ ਤੋਂ ਪਹਿਲਾਂ ਕਈ ਏਜੰਸੀਆਂ ਨਾਲ ਸਲਾਹ ਕਰਨ ਦੀ ਲੋੜ ਹੈ। ਇਸ ਤੋਂ ਬਾਅਦ ਸੀਬੀਆਈ ਦੇ ਵਧੀਕ ਸਾਲਿਸਟਰ ਜਨਰਲ ਕੇ.ਐਮ. ਨਟਰਾਜ ਨੇ ਅਦਾਲਤ ਨੂੰ ਇਹ ਵੀ ਕਿਹਾ ਕਿ ਸਥਿਤੀ ਫਿਲਹਾਲ ਕੋਈ ਫੈਸਲਾ ਲੈਣ ਦੇ ਅਨੁਕੂਲ ਨਹੀਂ ਹੈ। ਕੇਂਦਰ ਸਰਕਾਰ ਦਾ ਪੱਖ ਸੁਣਨ ਤੋਂ ਬਾਅਦ ਅਦਾਲਤ ਨੇ ਸੁਣਵਾਈ 4 ਹਫ਼ਤਿਆਂ ਲਈ ਮੁਲਤਵੀ ਕਰ ਦਿੱਤੀ। ਅਦਾਲਤ ਨੇ ਕਿਹਾ ਕਿ ਮਾਮਲਾ ਸੰਵੇਦਨਸ਼ੀਲ ਹੈ। ਕੇਂਦਰ ਸਰਕਾਰ ਨੇ ਵੀ ਇਸ ਬਾਰੇ ਫੈਸਲਾ ਲੈਣ ਲਈ ਸਮਾਂ ਮੰਗਿਆ ਹੈ।

Read News Paper

Related articles

spot_img

Recent articles

spot_img