ਅੰਮ੍ਰਿਤਸਰ/ਪੰਜਾਬ ਪੋਸਟ
ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਕੰਪਲੈਕਸ ਸਥਿਤ ਇਤਿਹਾਸਕ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਸ਼੍ਰੋਮਣੀ ਕਮੇਟੀ ਦੇ ਸਾਲਾਨਾ ਜਨਰਲ ਇਜਲਾਸ ਤੋਂ ਐੱਨ ਪਹਿਲਾ, ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਇਕੱਤਰਤਾ ਹੋਈ ਹੈ। ਇਸ ਇਕੱਤਰਤਾ ਉਪਰੰਤ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਵੱਡਾ ਦਾਅਵਾ ਕਰਦਿਆਂ ਕਿਹਾ ਹੈ ਕਿ ਸਮੂਹ ਮੈਂਬਰ ਸਾਹਿਬਾਨ ਚੱਟਾਨ ਵਾਂਗ ਅਕਾਲੀ ਦਲ ਨਾਲ ਖੜੇ ਹਨ। ਉਨਾਂ ਇਹ ਵੀ ਇਲਜ਼ਾਮ ਲਾਇਆ ਕਿ ਇਹ ਮੈਂਬਰ ਨਵੀਂ ਦਿੱਲੀ, ਕਾਂਗਰਸ, ਪੰਜਾਬ ਸਰਕਾਰ ਵੱਲੋਂ ਪਾਏ ਜਾ ਰਹੇ ਕਥਿਤ ਤੌਰ ਉੱਤੇ ਨੂੰ ਵੱਖ-ਵੱਖ ਲਾਲਚ ਦਿੱਤੇ ਗਏ ਹੋਣ ਦੇ ਬਾਵਜੂਦ ਕਿਸੇ ਵੀ ਦਬਾਅ ਹੇਠ ਨਹੀਂ ਆਏ। ਇਸ ਮੌਕੇ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ, ਗੁਰਚਰਨ ਸਿੰਘ ਗਰੇਵਾਲ, ਮੰਗਵਿੰਦਰ ਸਿੰਘ ਖਾਪੜਖੇੜੀ, ਰਜਿੰਦਰ ਸਿੰਘ ਮਹਿਤਾ ਆਦਿ ਨੇਤਾ ਮੌਜੂਦ ਸਨ।