ਲੁਧਿਆਣਾ/ਪੰਜਾਬ ਪੋਸਟ
ਬੰਦੀ ਸਿੰਘਾਂ ਦੀ ਰਿਹਾਈ ਖਾਤਰ ਲੰਮੀ ਲੜਾਈ ਲੜਨ ਅਤੇ ਸੰਘਰਸ਼ ਕਰਨ ਵਾਲੇ ਬਾਪੂ ਸੂਰਤ ਸਿੰਘ ਖਾਲਸਾ ਅਕਾਲ ਚਲਾਣਾ ਕਰ ਗਏ ਹਨ। ਉਨ੍ਹਾਂ ਨੇ 91 ਸਾਲ ਦੀ ਉਮਰ ’ਚ ਲਏ ਆਖ਼ਰੀ ਸਾਹ ਲਏ। ਉਨਾਂ ਦਾ ਮਰਨ ਵਰਤ ਪੰਜਾਬ ਦੇ ਇਤਿਹਾਸ ਦਾ ਹੁਣ ਤੱਕ ਦਾ ਸਭ ਤੋਂ ਲੰਬਾ ਮਰਨ ਵਰਤ ਮੰਨਿਆ ਜਾਂਦਾ ਹੈ। ਬੰਦੀ ਸਿੰਘਾਂ ਦੀ ਰਿਹਾਈ ਲਈ ਉਨ੍ਹਾਂ ਨੇ 16 ਜਨਵਰੀ, 2015 ਨੂੰ 82 ਸਾਲ ਦੀ ਉਮਰ ਵਿੱਚ ਆਪਣਾ ਸੰਘਰਸ਼ ਸ਼ੁਰੂ ਕੀਤਾ ਸੀ। ਇਸ ਸਮੇਂ ਦੌਰਾਨ, ਉਨ੍ਹਾਂ ਨੂੰ ਇੱਕ ਨੱਕ ਰਾਹੀਂ ਹੀ ਭੋਜਨ ਦਿੱਤਾ ਗਿਆ ਜਿਵੇਂ ਮਣੀਪੁਰ ਦੀ ਇਰੋਮ ਸ਼ਰਮੀਲਾ ਨੂੰ ਦਿੱਤਾ ਜਾਂਦਾ ਸੀ। ਸੂਰਤ ਸਿੰਘ ਖਾਲਸਾ ਦੇ ਮਰਨ ਵਰਤ ਦਾ ਮਕਸਦ ਪੰਜਾਬ ਅਤੇ ਦੇਸ਼ ਦੀਆਂ ਜੇਲ੍ਹਾਂ ਵਿੱਚ ਬੰਦ ਉਨ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਯਕੀਨੀ ਬਣਾਉਣਾ ਸੀ ਜੋ ਆਪਣੀਆਂ ਸ਼ਰਤਾਂ ਪੂਰੀਆਂ ਕਰਨ ਦੇ ਬਾਵਜੂਦ ਜੇਲ੍ਹਾਂ ਵਿੱਚ ਬੰਦ ਸਨ।