1.2 C
New York

ਸ੍ਰੀ ਅਕਾਲ ਤਖਤ ਸਾਹਿਬ ਵਿਖੇ ਘੱਲੂਘਾਰਾ ਦਿਵਸ ਦੀ 40ਵੀਂ ਵਰੇਗੰਢ ਮੌਕੇ ਸਮਾਗਮ

Published:

Rate this post

ਅੰਮਿ੍ਤਸਰ/ਪੰਜਾਬ ਪੋਸਟ
ਜੂਨ 1984 ਦੇ ਫੌਜੀ ਹਮਲੇ ਅਤੇ ਘੱਲੂਘਾਰਾ ਦਿਵਸ ਸਮਾਗਮ ਨੂੰ ਲੈ ਕੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪਾਠ ਦੇ ਭੋਗ ਪਾਏ ਗਏ ਅਤੇ ਇਸ ਉਪਰੰਤ ਅਰਦਾਸ ਹੋਈ ਅਤੇ ਨਾਲ ਦੀ ਨਾਲ ਇਸ ਮੌਕੇ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਆਗੂਆਂ ਵੱਲੋਂ ਸੰਬੋਧਨ ਵੀ ਕੀਤਾ ਗਿਆ। ਤੇਜ਼ ਤਰਾਰ ਗਰਮੀ ਦੇ ਬਾਵਜੂਦ ਸਮਾਗਮ ਮੌਕੇ ਵੱਡੀ ਗਿਣਤੀ ਵਿੱਚ ਸੰਗਤ ਖਾਸਕਰ ਨੌਜਵਾਨ ਵਰਗ ਦੀ ਸ਼ਮੂਲੀਅਤ ਵੇਖੀ ਗਈ। ਜੂਨ 1984 ਸਾਕਾ ਨੀਲਾ ਤਾਰਾ ਫੌਜੀ ਹਮਲੇ ਦੇ 40 ਵਰ੍ਹੇ ਮੁਕੰਮਲ ਹੋਣ ਉਪਰੰਤ ਸ਼ਰਧਾਂਜਲੀ ਸਮਾਗਮ ਸ਼ਾਂਤਮਈ ਢੰਗ ਨਾਲ ਸਮਾਪਤ ਹੋਇਆ। ਦਲ ਖਾਲਸਾ ਵੱਲੋਂ ਅੰਮਿ੍ਤਸਰ ਬੰਦ ਦੇ ਦਿੱਤੇ ਸੱਦੇ ਦੇ ਤਹਿਤ ਸ਼ਹਿਰ ਵਿੱਚ ਲਗਪਗ ਮੁਕੰਮਲ ਬੰਦ ਨਜ਼ਰ ਆਇਆ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਿੱਖ ਕੌਮ ਦੇ ਨਾਂਅ ਸੰਦੇਸ਼ ਜਾਰੀ ਕਰਦਿਆਂ ਸਮੁੱਚੀ ਸਿੱਖ ਕੌਮ ਨੂੰ ਇੱਕਜੁੱਟ ਹੋਣ ਤੇ ਕੌਮੀ ਮਸਲਿਆਂ ਦੇ ਹੱਲ ਸਿਰ ਜੋੜ ਕੇ ਮਿਲ ਬੈਠ ਕਰਨ ਲਈ ਕਿਹਾ।
ਇਸ ਮੌਕੇ ਸ਼ਹੀਦ ਪਰਿਵਾਰਾਂ ਦੇ ਮੈਂਬਰਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਸਮਾਗਮ ਮਗਰੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨੇੜੇ ਸਾਬਕਾ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਸੰਬੋਧਨ ਵੀ ਕੀਤਾ। ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਵੱਲੋਂ ਵੀ ਸਿੱਖ ਕੌਮ ਦੇ ਨਾਲ ਸੰਦੇਸ਼ ਜਾਰੀ ਕੀਤਾ ਗਿਆ ਅਤੇ ਸਮੁੱਚੀ ਕੌਮ ਨੂੰ ਇੱਕਜੁੱਟ ਹੋਣ ਦੀ ਅਪੀਲ ਕੀਤੀ। ਇਸ ਮੌਕੇ ਜਦੋਂ ਦੋਵੇਂ ਸਿੱਖ ਆਗੂ ਸੰਬੋਧਨ ਕਰ ਰਹੇ ਸਨ ਤਾਂ ਪ੍ਰਬੰਧਕਾਂ ਵੱਲੋਂ ਅਕਾਲ ਤਖ਼ਤ ਵਿਖੇ ਚੱਲ ਰਹੇ ਕੀਰਤਨ ਦੀ ਆਵਾਜ਼ ਨੂੰ ਉੱਚਾ ਕਰ ਦਿੱਤਾ ਗਿਆ, ਜਿਸ ਕਾਰਨ ਦੋਵਾਂ ਸਿੱਖ ਆਗੂਆਂ ਦੀ ਆਵਾਜ਼ ਸੰਗਤ ਤੱਕ ਨਹੀਂ ਪੁੱਜੀ। ਸਮਾਗਮ ਦੌਰਾਨ ਹਰਿਮੰਦਰ ਸਾਹਿਬ ਕੈਂਪਸ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਆਪਣੇ ਤੌਰ ’ਤੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਇਸ ਤੋਂ ਇਲਾਵਾ ਪੰਜਾਬ ਪੁਲੀਸ ਦੇ ਚਿੱਟ ਕੱਪੜੀਏ ਕਰਮਚਾਰੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ। ਕੈਂਪਸ ਤੋਂ ਬਾਹਰ ਪੁਲੀਸ ਵੱਲੋਂ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਅਤੇ ਨਾਕਾਬੰਦੀ ਕੀਤੀ ਗਈ। ਅੱਜ ਦੇ ਸਮਾਗਮ ਦੌਰਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ , ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਜਨਰਲ ਸਕੱਤਰ ਭਾਈ ਰਜਿੰਦਰ ਸਿੰਘ ਮਹਿਤਾ ਅਤੇ ਹੋਰ ਮੈਂਬਰ, ਫਰੀਦਕੋਟ ਤੋਂ ਨਵੇਂ ਚੁਣੇ ਲੋਕ ਸਭਾ ਮੈਂਬਰ ਸਰਬਜੀਤ ਸਿੰਘ ਖਾਲਸਾ, ਵਾਰਿਸ ਪੰਜਾਬ ਤੇ ਜਥੇਬੰਦੀ ਦੇ ਮੁਖੀ ਅਤੇ ਖਡੂਰ ਸਾਹਿਬ ਤੋਂ ਐਮ.ਪੀ ਅੰਮਿ੍ਰਤਪਾਲ ਸਿੰਘ ਦੀ ਮਾਤਾ ਬਲਵਿੰਦਰ ਕੌਰ ਅਤੇ ਚਾਚਾ, ਦਲ ਖਾਲਸਾ ਦੇ ਹਰਪਾਲ ਸਿੰਘ ਧਾਮੀ, ਕੰਵਰਪਾਲ ਸਿੰਘ, ਵੱਖ ਵੱਖ ਸਿੱਖ ਜਥੇਬੰਦੀਆਂ ਦੇ ਨੁਮਾਇੰਦੇ ਅਤੇ ਵੱਡੀ ਗਿਣਤੀ ਵਿੱਚ ਸੰਗਤ ਹਾਜ਼ਰ ਸੀ।

Read News Paper

Related articles

spot_img

Recent articles

spot_img