ਅੰਮਿ੍ਤਸਰ/ਪੰਜਾਬ ਪੋਸਟ
ਜਿਸ ਸਮੇਂ ਦੇਸ਼ਾਂ ਵਿਦੇਸ਼ਾਂ ਵਿੱਚ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਮਾਗਮ ਹੋ ਰਹੇ ਸਨ, ਓਸੇ ਵੇਲੇ ਅਤੇ ਓਸੇ ਦਿਨ ਛੇਵੇਂ ਪਾਤਸ਼ਾਹ ਨਾਲ ਸਬੰਧਤ ਅੰਮਿ੍ਤਸਰ ਦੇ ਇੱਕ ਇਲਾਕੇ ਦੇ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਠੱਠਾ ਵਿਖੇ ਇੱਕ ਵਿਅਕਤੀ ਵੱਲੋਂ ਗੁਟਕਾ ਸਾਹਿਬ ਦੀ ਬੇਅਦਬੀ ਕੀਤੀ ਗਈ। ਇਸ ਘਟਨਾ ਦਾ ਪਤਾ ਲੱਗਦਿਆਂ ਹੀ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਆਦੇਸ਼ਾਂ ’ਤੇ ਅਧਿਕਾਰੀਆਂ ਦੀ ਟੀਮ ਗੁਰਦੁਆਰੇ ਭੇਜੀ ਗਈ, ਜਿਨ੍ਹਾਂ ਨੇ ਮੁਲਜ਼ਮ ਨੂੰ ਪੁਲੀਸ ਹਵਾਲੇ ਕਰ ਕੇ ਥਾਣਾ ਝਬਾਲ ਵਿੱਚ ਧਾਰਾ 295 ਤਹਿਤ ਪਰਚਾ ਦਰਜ ਕਰਵਾਇਆ ਹੈ। ਮੁਲਜ਼ਮ ਦੀ ਪਛਾਣ ਕਰਮਜੀਤ ਸਿੰਘ ਵਾਸੀ ਝਬਾਲ ਵਜੋਂ ਹੋਈ ਹੈ। ਮਿਲੇ ਵੇਰਵਿਆਂ ਮੁਤਾਬਕ ਇਕ ਅਪਾਹਜ ਵਿਅਕਤੀ ਨੇ ਗੁਟਕੇ ਰੱਖਣ ਵਾਲੀ ਅਲਮਾਰੀ ’ਚੋਂ ਗੁਟਕਾ ਕੱਢਿਆ ਅਤੇ ਬੇਅਦਬੀ ਕਰਨ ਮਗਰੋਂ ਗੁਟਕੇ ਨੂੰ ਮੁੜ ਉੱਥੇ ਹੀ ਰੱਖ ਦਿੱਤਾ। ਇਸ ਘਟਨਾ ਮਗਰੋਂ ਉਸ ਨੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਗੁਰਦੁਆਰੇ ਦੇ ਕਰਮਚਾਰੀ ਨੇ ਉਸ ਨੂੰ ਕਾਬੂ ਕਰ ਲਿਆ, ਜਿਸ ਨੂੰ ਬਾਅਦ ਵਿਚ ਪੁਲੀਸ ਦੇ ਹਵਾਲੇ ਕੀਤਾ ਗਿਆ। ਇਸ ਘਟਨਾ ਦੀ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਿੰਦਾ ਕੀਤੀ ਹੈ।
ਅੰਮਿ੍ਤਸਰ ਦੇ ਇਤਿਹਾਸਕ ਗੁ: ਬੀੜ ਬਾਬਾ ਬੁੱਢਾ ਸਾਹਿਬ ਵਿਖੇ ਬੇਅਦਬੀ : ਦੋਸ਼ੀ ਕਾਬੂ ਕਰਕੇ ਪੁਲਿਸ ਹਵਾਲੇ ਕੀਤਾ

Published: