‘ਆਪ’ ਦੀ ਰੈਲੀ ‘ਚ ਹਿੱਸਾ ਲੈਣ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਮੁੜ ਹਸਪਤਾਲ ਦਾਖਲ

Published:

Rate this post

ਮੋਹਾਲੀ/ਪੰਜਾਬ ਪੋਸਟ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇੱਕ ਵਾਰ ਫਿਰ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਸਵੇਰੇ ਹੀ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਮਿਲੀ ਸੀ, ਜਿਸ ਤੋਂ ਬਾਅਦ ਉਹ ਸਿੱਧਾ ਮੋਗਾ ਵਿੱਚ ਆਮ ਆਦਮੀ ਪਾਰਟੀ ਦੀ ਵਿਸ਼ਾਲ ਰੈਲੀ ਵਿੱਚ ਸ਼ਾਮਲ ਹੋਣ ਗਏ ਸਨ। ਰਿਪੋਰਟਾਂ ਮੁਤਾਬਕ, ਮੋਗਾ ਰੈਲੀ ਤੋਂ ਪਰਤਣ ਤੋਂ ਬਾਅਦ ਉਨ੍ਹਾਂ ਨੂੰ ਸਾਹ ਲੈਣ ਵਿੱਚ ਤਕਲੀਫ਼ ਮਹਿਸੂਸ ਹੋਈ, ਜਿਸ ਕਾਰਨ ਰਾਤ 8 ਵਜੇ ਉਨ੍ਹਾਂ ਨੂੰ ਮੁੜ ਹਸਪਤਾਲ ਲਿਜਾਣਾ ਪਿਆ। ਇਸ ਤੋਂ ਪਹਿਲਾਂ ਐਤਵਾਰ ਨੂੰ ਵੀ ਮੁੱਖ ਮੰਤਰੀ ਦੀ ਸਿਹਤ ਅਚਾਨਕ ਵਿਗੜ ਗਈ ਸੀ। ਸੰਗਰੂਰ ਦੇ ਧੂਰੀ ਵਿਖੇ ਮਹਾਂਸ਼ਿਵਰਾਤਰੀ ਦੇ ਪ੍ਰੋਗਰਾਮ ਦੌਰਾਨ ਉਨ੍ਹਾਂ ਦਾ ਬਲੱਡ ਪ੍ਰੈਸ਼ਰ ਅਚਾਨਕ ਵਧ ਗਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਏਅਰਲਿਫਟ ਕਰਕੇ ਮੁਹਾਲੀ ਲਿਆਂਦਾ ਗਿਆ ਸੀ ਹਾਲਾਂਕਿ ਸੋਮਵਾਰ ਸਵੇਰੇ ਉਨ੍ਹਾਂ ਨੇ ਖੁਦ ਟਵੀਟ ਕਰਕੇ ਆਪਣੀ ਸਿਹਤ ਠੀਕ ਹੋਣ ਦੀ ਜਾਣਕਾਰੀ ਦਿੱਤੀ ਸੀ ਅਤੇ ਮੋਗਾ ਰੈਲੀ ਵਿੱਚ ਹਿੱਸਾ ਵੀ ਲਿਆ ਸੀ ਜਿਸ ਮਗਰੋਂ ਓਹ ਮੁੜ ਹਸਪਤਾਲ ਦਾਖਲ ਹੋਏ ਹਨ।

Read News Paper

Related articles

spot_img

Recent articles

spot_img