-11.5 C
New York

ਭਗਵੰਤ ਮਾਨ ਨੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਦਿੱਤਾ ਸਪਸ਼ਟੀਕਰਨ; ਜਥੇਦਾਰ ਨੇ ਕਿਹਾ, ਸਿੰਘ ਸਾਹਿਬਾਨ ਦੀ ਬੈਠਕ ‘ਚ ਹੋਵੇਗੀ ਚਰਚਾ

Published:

Rate this post

ਅੰਮ੍ਰਿਤਸਰ/ਪੰਜਾਬ ਪੋਸਟ

ਸ੍ਰੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਿੱਤੇ ਗਏ ਸਪਸ਼ਟੀਕਰਨ ’ਤੇ ਤਸੱਲੀ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਆਖਿਆ ਕਿ ਮੁੱਖ ਮੰਤਰੀ ਨੇ ਮੰਨਿਆ ਹੈ ਕਿ ਉਨ੍ਹਾਂ ਵਲੋਂ ਸਿੱਖ ਸਿਧਾਂਤਾਂ, ਪਰੰਪਰਾਵਾਂ ਤੇ ਮਰਿਆਦਾ ਬਾਰੇ ਕੀਤੀ ਗਈ ਬਿਆਨਬਾਜ਼ੀ ਠੀਕ ਨਹੀਂ ਸੀ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਆਪਣੇ ਨਾਲ ਕੁਝ ਰਿਕਾਰਡ ਵੀ ਲੈ ਕੇ ਆਏ ਸਨ ਜੋ ਸ੍ਰੀ ਅਕਾਲ ਤਖਤ ਦੇ ਸਕੱਤਰੇਤ ਵਿਖੇ ਸੌਂਪ ਦਿੱਤਾ ਗਿਆ ਹੈ ਅਤੇ ਇਸ ਨੂੰ ਘੋਖਿਆ ਜਾਵੇਗਾ। ਜਥੇਦਾਰ ਨੇ ਅੱਗੇ ਕਿਹਾ ਕਿ ਇਸ ਮਾਮਲੇ ਨੂੰ ਪੰਜ ਸਿੰਘ ਸਾਹਿਬਾਨ ਦੀ ਹੋਣ ਵਾਲੀ ਇਕੱਤਰਤਾ ਵਿੱਚ ਵਿਚਾਰਿਆ ਜਾਵੇਗਾ। ਓਧਰ, ਮੁੱਖ ਮੰਤਰੀ ਭਗਵੰਤ ਮਾਨ ਨੇ ਸਕੱਤਰੇਤ ਤੋਂ ਬਾਹਰ ਆਉਣ ਤੋਂ ਬਾਅਦ ਕਿਹਾ ਕਿ ਉਹ ਨਿਮਾਣੇ ਸਿੱਖ ਵਜੋਂ ਸ੍ਰੀ ਅਕਾਲ ਤਖਤ ਸਾਹਿਬ ’ਤੇ ਪੇਸ਼ ਹੋਏ ਤੇ ਉਨ੍ਹਾਂ ਕਦੇ ਵੀ ਤਖਤ ਸਾਹਿਬ ਨੂੰ ਚੁਣੌਤੀ ਨਹੀਂ ਦਿੱਤੀ। ਮੁੱਖ ਮੰਤਰੀ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਕਿਹਾ ਕਿ ਇਸ ਮਾਮਲੇ ’ਤੇ ਵਾਇਰਲ ਹੋਈ ਵੀਡੀਓ ਫਰਜ਼ੀ ਹੈ ਜਿਸ ਦੀ ਦੇਸ਼ ਵਿਚ ਕਿਤੋਂ ਵੀ ਜਾਂਚ ਕਰਵਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਇਸ ਵੇਲੇ ਆਰਟੀਫੀਸ਼ੀਅਲ ਇੰਟੈਲੀਜੈਂਸ ਨਾਲ ਵੀਡੀਓ ਤਿਆਰ ਕੀਤੀਆਂ ਜਾ ਰਹੀਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਜਥੇਦਾਰ ਨਾਲ ਗੱਲਬਾਤ ਤੋਂ ਬਾਅਦ ਮੀਡੀਆ ਨੂੰ ਸਪਸ਼ਟ ਕੀਤਾ ਕਿ ਉਨ੍ਹਾਂ ਦੀ ਸਦਭਾਵਨਾ ਵਾਲੇ ਮਾਹੌਲ ਵਿੱਚ ਗੱਲਬਾਤ ਹੋਈ ਜਿੱਥੇ ਉਨ੍ਹਾਂ ਕੋਲੋਂ ਜੋ ਕੁਝ ਵੀ ਪੁੱਛਿਆ ਗਿਆ ਸੀ ਉਨ੍ਹਾਂ ਉਸ ਬਾਰੇ ਸਪਸ਼ਟ ਕਰ ਦਿੱਤਾ ਹੈ।

Read News Paper

Related articles

spot_img

Recent articles

spot_img