ਪੈਰੋਲ ਮਿਲਣ ਉਪਰੰਤ 5 ਜੁਲਾਈ ਨੂੰ ਸਹੁੰ ਚੁੱਕ ਸਕਦੇ ਹਨ
ਨਵੀਂ ਦਿੱਲੀ/ਪੰਜਾਬ ਪੋਸਟ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਖਡੂਰ ਸਾਹਿਬ ਤੋਂ ਚੋਣ ਜਿੱਤੇ ਭਾਈ ਅੰਮਿ੍ਰਤਪਾਲ ਸਿੰਘ ਨੂੰ ਸਿਰਫ 5 ਜੁਲਾਈ ਨੂੰ ਸਹੁੰ ਚੁੱਕਣ ਵਾਸਤੇ ਹੀ ਨਹੀਂ ਬਲਕਿ ਬਤੌਰ ਐੱਮ. ਪੀ. ਆਪਣਾ ਕੰਮਕਾਜ ਕਰਨ ਵਾਸਤੇ ਵੀ ਛੋਟ ਮਿਲਣੀ ਚਾਹੀਦੀ ਹੈ। ਦਿੱਲੀ ਕਮੇਟੀ ਦੇ ਆਗੂਆਂ ਦਾ ਇਹ ਬਿਆਨ ਓਸ ਸਮੇਂ ਆਇਆ ਹੈ ਜਦੋਂ ਹਲਕਾ ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਚੁਣੇ ਗਏ ਅੰਮਿ੍ਰਤਪਾਲ ਸਿੰਘ ਖਾਲਸਾ ਨੂੰ ਅੱਜ ਪੈਰੋਲ ਮਿਲ ਗਈ ਜਿਸ ਨਾਲ ਉਨ੍ਹਾਂ ਦੇ ਬਤੌਰ ਲੋਕ ਸਭਾ ਮੈਂਬਰ ਸਹੁੰ ਚੁੱਕਣ ਦਾ ਰਾਹ ਪੱਧਰਾ ਹੋ ਗਿਆ ਹੈ। ਇਹ ਪਤਾ ਲੱਗਿਆ ਹੈ ਕਿ ਉਹ 5 ਜੁਲਾਈ ਨੂੰ ਸਹੁੰ ਚੁੱਕ ਸਕਦੇ ਹਨ, ਜਿਸ ਲਈ ਉਨਾਂ ਨੂੰ ਹੈਲੀਕਾਪਟਰ ਜ਼ਰੀਏ ਅਸਾਮ ਦੇ ਡਿਬਰੂਗੜ ਤੋਂ ਸਿੱਧਾ ਦਿੱਲੀ ਦੇ ਪਾਰਲੀਮੈਂਟ ਭਵਨ ਲਿਆਂਦਾ ਜਾਵੇਗਾ।