ਚੰੜੀਗੜ੍ਹ/ਡਿਬਰੂਗੜ੍ਹ/ਪੰਜਾਬ ਪੋਸਟ
ਉੱਤਰ ਪੂਰਬੀ ਸੂਬੇ ਅਸਾਮ ਦੇ ਡਿਬਰੂਗੜ੍ਹ ਦੀ ਕੇਂਦਰੀ ਜੇਲ੍ਹ ਵਿੱਚ ਨਜ਼ਰਬੰਦ ਖਡੂਰ ਸਾਹਿਬ ਲੋਕ ਸਭਾ ਹਲਕੇ ਦੇ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਨੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਬੂਹਾ ਖੜਕਾਇਆ ਹੈ। ਉਨਾਂ ਨੇ ਹਾਈਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕਰਦਿਆਂ ਕੌਮੀ ਸੁਰੱਖਿਆ ਐਕਟ ਭਾਵ ਐਨ.ਐਸ.ਏ ਤਹਿਤ ਕੀਤੀਆਂ ਗਈਆਂ ਕਾਰਵਾਈਆਂ ਅਤੇ ਓਸੇ ਅਧਾਰ ਉੱਤੇ ਹੋਈ ਨਜ਼ਰਬੰਦੀ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਪਟੀਸ਼ਨ ਵਿੱਚ ਅੰਮ੍ਰਿਤਪਾਲ ਸਿੰਘ ਨੇ ਮੰਗ ਕੀਤੀ ਹੈ ਕਿ ਇਸ ਸਬੰਧੀ ਅਦਾਲਤ ਸਾਰੇ ਤੱਥਾਂ ਨੂੰ ਵੇਖਦੇ ਹੋਏ ਦਿਸ਼ਾ ਨਿਰਦੇਸ਼ ਜਾਰੀ ਕਰੇ। ਇਸੇ ਪਟੀਸ਼ਨ ਵਿਚ ਅੰਮ੍ਰਿਤਪਾਲ ਸਿੰਘ ਨੇ ਕਿਹਾ ਹੈ ਕਿ ਉਨਾਂ ਨੂੰ ਪੰਜਾਬ ਤੋਂ ਮੀਲਾਂ ਦੂਰ ਨਜ਼ਰਬੰਦ ਕਰਕੇ ਉਨਾਂ ਦੇ ਜੀਵਨ ਅਤੇ ਆਜ਼ਾਦੀ ਦੇ ਅਧਿਕਾਰ ਨੂੰ ਪੂਰੀ ਤਰ੍ਹਾਂ ਖੋਹ ਲਿਆ ਗਿਆ ਹੈ ਅਤੇ ਇਸ ਗੱਲ ਦਾ ਵੀ ਜ਼ਿਕਰ ਕੀਤਾ ਹੈ ਕਿ ਉਨਾਂ ਨੂੰ ਵੱਖ ਵੱਖ ਰਾਜਨੀਤਿਕ ਮੁੱਦਿਆਂ ’ਤੇ ਸੂਬਾ ਅਤੇ ਕੇਂਦਰ ਸਰਕਾਰਾਂ ਵਿਰੁੱਧ ਆਵਾਜ਼ ਉਠਾਉਣ ਲਈ ਸਜ਼ਾ ਦਿੱਤੀ ਗਈ ਹੈ ਅਤੇ ਜਮਹੂਰੀ ਹੱਕਾਂ ਤੋਂ ਵਾਂਝਾ ਕੀਤਾ ਗਿਆ ਹੈ।
ਅੰਮ੍ਰਿਤਪਾਲ ਸਿੰਘ ਵੱਲੋਂ ਐਨ. ਐਸ. ਏ. ਤਹਿਤ ਹੋਈ ਨਜ਼ਰਬੰਦੀ ਖ਼ਿਲਾਫ਼ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਇਰ

Published: