ਅੰਮ੍ਰਿਤਸਰ/ਪੰਜਾਬ ਪੋਸਟ
ਡਿਬਰੂਗੜ੍ਹ ਦੀ ਜੇਲ੍ਹ ਵਿੱਚ ਬੰਦ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ ਵੱਲੋਂ ਆਉਂਦੀਆਂ ਪੰਚਾਇਤੀ ਚੋਣਾਂ ਨਾ ਲੜਨ ਦਾ ਐਲਾਨ ਕੀਤਾ ਗਿਆ ਹੈ । ਉਨਾਂ ਨੇ ਕਿਹਾ ਕਿ ਪਿੰਡਾ ‘ਚ ਧੜੇਬੰਦੀ ਤੋਂ ਉਪਰ ਉਠ ਕੇ ਸਾਫ ਸੁਥਰੇ ਅਕਸ ਵਾਲੇ ਸਰਪੰਚ ਬਣਾਏ ਜਾਣਗੇ। ਇਸ ਮੌਕੇ ਉਨਾਂ ਨੇ ਕਿਹਾ ਕਿ ਉਨਾਂ ਦੀ ਜਥੇਬੰਦੀ ਅਤੇ ਸਿੰਘ ਜਥੇਬੰਦੀਆਂ ਰਲ ਕੇ ਜਿਥੇ ਵਿਧਾਨ ਸਭਾ ਦੀਆਂ ਜ਼ਿਮਨੀ ਚੋਣਾਂ ਲੜਨਗੀਆਂ ਉਥੇ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵੀ ਜ਼ੋਰਾਂ ਸ਼ੋਰਾਂ ਨਾਲ ਲੜੀਆਂ ਜਾਣਗੀਆਂ ਅਤੇ ਨਾਲ ਦੀ ਨਾਲ ਉਨਾਂ ਨੇ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰਹਿਣ ਲਈ ਵੀ ਕਿਹਾ ਹੈ।
ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਵੱਲੋਂ ਪੰਚਾਇਤੀ ਚੋਣਾਂ ਨਾ ਲੜਨ ਦਾ ਐਲਾਨ

Published: