ਖਡੂਰ ਸਾਹਿਬ/ਪੰਜਾਬ ਪੋਸਟ
ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਕੌਮੀ ਸੁਰੱਖਿਆ ਐਕਟ (ਐੱਨ. ਐੱਸ. ਏ.) ਤਹਿਤ ਖਡੂਰ ਸਾਹਿਬ ਤੋਂ ਨਵੇਂ ਚੁਣੇ ਸੰਸਦ ਮੈਂਬਰ ਅੰਮਿ੍ਰਤਪਾਲ ਸਿੰਘ ਦੇ ਅੱਠ ਸਾਥੀਆਂ ਦੀ ਨਜ਼ਰਬੰਦੀ ਤਿੰਨ ਮਹੀਨਿਆਂ ਲਈ ਵਧਾ ਦਿੱਤੀ ਗਈ ਹੈ। ਇਨ੍ਹਾਂ ਵਿਅਕਤੀਆਂ ਦੀ 24 ਜੂਨ ਤੱਕ ਨਜ਼ਰਬੰਦੀ ਦੀ ਮਿਆਦ ਖਤਮ ਹੋਣੀ ਸੀ। ਇਨ੍ਹਾਂ ’ਚ ਦਲਜੀਤ ਸਿੰਘ ਕਲਸੀ, ਕੁਲਵੰਤ ਸਿੰਘ ਧਾਲੀਵਾਲ, ਵਰਿੰਦਰ ਸਿੰਘ ਜੌਹਲ, ਗੁਰਮੀਤ ਸਿੰਘ ਬੁੱਕਣਵਾਲਾ, ਹਰਜੀਤ ਸਿੰਘ, ਭਗਵੰਤ ਸਿੰਘ, ਬਸੰਤ ਸਿੰਘ ਅਤੇ ਗੁਰਿੰਦਰਪਾਲ ਸਿੰਘ ਔਜਲਾ ਸ਼ਾਮਲ ਹਨ। ਅੰਮਿ੍ਰਤਪਾਲ ਸਿੰਘ ਅਤੇ ਉਸ ਦੇ ਸਹਿਯੋਗੀ ਪਪਲਪ੍ਰੀਤ ਸਿੰਘ ਦੀ ਨਜ਼ਰਬੰਦੀ ਵਿੱਚ ਵਾਧੇ ਬਾਰੇ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ। ਅੰਮਿ੍ਰਤਪਾਲ ਦੀ ਤਿੰਨ ਮਹੀਨੇ ਦੀ ਨਜ਼ਰਬੰਦੀ ਦੀ ਮਿਆਦ 23 ਜੁਲਾਈ ਨੂੰ, ਜਦਕਿ ਪਪਲਪ੍ਰੀਤ ਦੀ ਮਿਆਦ 8 ਜੁਲਾਈ ਨੂੰ ਖਤਮ ਹੋ ਰਹੀ ਹੈ। ਅੰਮਿ੍ਰਤਪਾਲ ਦੇ ਵਕੀਲ ਈਮਾਨ ਸਿੰਘ ਖੇੜਾ ਅਤੇ ਹੋਰਨਾਂ ਨੇ ਦੱਸਿਆ ਕਿ ਹੁਣ ਤੱਕ ਅੱਠ ਵਿਅਕਤੀਆਂ ਦੀ ਨਜ਼ਰਬੰਦੀ ਵਧਾਉਣ ਦੇ ਹੁਕਮ ਪ੍ਰਾਪਤ ਹੋ ਚੁੱਕੇ ਹਨ। ਕਿਆਸ ਲਗਾਏ ਜਾ ਰਹੇ ਸਨ ਕਿ ਸੰਸਦ ਮੈਂਬਰ ਬਣਨ ਤੋਂ ਬਾਅਦ ਅੰਮਿ੍ਰਤਪਾਲ ਨੂੰ ਰਿਹਾਅ ਕੀਤਾ ਜਾ ਸਕਦਾ ਹੈ।
ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮਿ੍ਰਤਪਾਲ ਸਿੰਘ ਦੇ ਅੱਠ ਸਾਥੀਆਂ ਦੀ ਨਜ਼ਰਬੰਦੀ ਤਿੰਨ ਮਹੀਨਿਆਂ ਲਈ ਵਧਾਈ

Published: