ਨਵੀਂ ਦਿੱਲੀ/ਪੰਜਾਬ ਪੋਸਟ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਭਰਤ ਇੰਦਰ ਸਿੰਘ ਚਹਿਲ ਨੂੰ ਸੁਪਰੀਮ ਕੋਰਟ ਤੋਂ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਉਨ੍ਹਾਂ ਦੀ ਗ੍ਰਿਫ਼ਤਾਰੀ ‘ਤੇ ਰੋਕ ਲਗਾ ਦਿੱਤੀ ਹੈ। ਸੁਪਰੀਮ ਕੋਰਟ ਨੇ ਹੁਕਮ ਵਿਚ ਕਿਹਾ ਹੈ ਕਿ ਇਸ ‘ਤੇ ਸਜ਼ਾ ਯੋਗ ਕਾਰਵਾਈ ਨਾ ਕੀਤੀ ਜਾਵੇ। ਨਾਲ ਹੀ ਚਹਿਲ ਨੂੰ ਕਿਹਾ ਗਿਆ ਹੈ ਕਿ ਉਹ ਜਾਂਚ ਵਿੱਚ ਪੂਰਾ ਸਹਿਯੋਗ ਦੇਣ। ਉੱਥੇ ਹੀ ਪੰਜਾਬ ਸਰਕਾਰ ਤੋਂ ਚਾਰ ਹਫਤੇ ਵਿਚ ਜਵਾਬ ਮੰਗਿਆ ਗਿਆ ਹੈ। 25 ਅਕਤੂਬਰ ਨੂੰ ਉਨ੍ਹਾਂ ਦੇ ਖਿਲਾਫ ਪਟਿਆਲਾ ਅਦਾਲਤ ਨੇ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਸੀ। ਚਹਿਲ ਦੇ ਵਕੀਲ ਦੇ ਵੱਲੋਂ ਸੁਪਰੀਮ ਕੋਰਟ ਵਿਚ ਦਾਇਰ ਕੀਤੀ ਪਟੀਸ਼ਨ ਵਿੱਚ ਕਿਹਾ ਗਿਆ ਸੀ ਕਿ ਚਹਿਲ ਕਈ ਤਰ੍ਹਾਂ ਦੀਆਂ ਬਿਮਾਰੀਆਂ ਤੋਂ ਪੀੜਤ ਹਨ। ਨਾਲ ਹੀ ਜਾਂਚ ਵਿਚ ਸਹਿਯੋਗ ਦੇ ਲਈ ਤਿਆਰ ਹਨ ਹਾਲਾਂਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ 4 ਅਕਤੂਬਰ ਨੂੰ ਜਮਾਨਤ ਅਰਜੀ ਖਾਰਿਜ ਕਰ ਦਿੱਤੀ ਸੀ।