ਰਾਏਪੁਰ/ਪੰਜਾਬ ਪੋਸਟ
ਸੀਬੀਆਈ ਦੀ ਟੀਮ ਵੱਲੋਂ ਅੱਜ ਇੱਕ ਵੱਡੀ ਕਾਰਵਾਈ ਕੀਤੀ ਗਈ ਅਤੇ ਇਸ ਤਹਿਤ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸੀ ਨੇਤਾ ਅਤੇ ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਭੁਪੇਸ਼ ਬਘੇਲ ਦੇ ਘਰ ਜਾਂਚ ਸ਼ੁਰੂ ਕੀਤੀ ਗਈ। ਮਿਲੀ ਜਾਣਕਾਰੀ ਮੁਤਾਬਕ ਸੀਬੀਆਈ ਦੀਆਂ ਟੀਮਾਂ ਨੇ ਛੱਤੀਸਗੜ੍ਹ ਦੇ ਰਾਏਪੁਰ ਅਤੇ ਭਿਲਾਈ ਵਿੱਚ ਬਘੇਲ ਦੀ ਰਿਹਾਇਸ਼ ਦੇ ਨਾਲ-ਨਾਲ ਇੱਕ ਸੀਨੀਅਰ ਪੁਲਿਸ ਅਧਿਕਾਰੀ ਅਤੇ ਸਾਬਕਾ ਮੁੱਖ ਮੰਤਰੀ ਦੇ ਨਜ਼ਦੀਕੀ ਸਹਿਯੋਗੀ ਦੇ ਰਿਹਾਇਸ਼ੀ ਸਥਾਨਾਂ ‘ਤੇ ਵੀ ਛਾਪੇਮਾਰੀ ਕੀਤੀ। ਅੱਜ ਸਵੇਰੇ ਸ਼ੁਰੂ ਹੋਈ ਇਸ ਛਾਪੇਮਾਰੀ ਦੇ ਹੋਰ ਵੇਰਵਿਆਂ ਦੀ ਫਿਲਹਾਲ ਉਡੀਕ ਕੀਤੀ ਜਾ ਰਹੀ ਹੈ।






