ਪੰਜਾਬ ਪੋਸਟ/ਬਿਓਰੋ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਵੱਡਾ ਝਟਕਾ ਦਿੰਦਿਆਂ ਉਨਾਂ ਨੂੰ ਨਗਰ ਪੰਚਾਇਤ ਬੇਗੋਵਾਲ ਦੀ 172 ਕਨਾਲ ਜ਼ਮੀਨ ਦਾ ਨਜਾਇਜ਼ ਕਾਬਜ਼ਕਾਰ ਕਰਾਰ ਦਿੱਤਾ ਹੈ। ਹਾਈ ਕੋਰਟ ਨੇ ਈ ਓ ਨੋਟੀਫਾਈਡ ਏਰੀਆ ਕਮੇਟੀ ਬੇਗੋਵਾਲ ਨੂੰ ਹਦਾਇਤ ਕੀਤੀ ਹੈ ਕਿ ਬੀਬੀ ਜਗੀਰ ਕੌਰ ਤੋਂ ਜ਼ਮੀਨ ਦਾ 5 ਕਰੋੜ 91 ਲੱਖ, 4944 ਰੁਪਏ ਕਿਰਾਇਆ ਵੀ ਵਸੂਲਿਆ ਜਾਵੇ ਅਤੇ ਇਸ ਸਮੁੱਚੀ ਜ਼ਮੀਨ ਦਾ ਕਬਜ਼ਾ ਵੀ ਛੁਡਵਾਇਆ ਜਾਵੇ। ਇਸ ਬਾਰੇ ਜਾਣਕਾਰੀ ਕਾਂਗਰਸੀ ਆਗੂ ਸੁਖਪਾਲ ਖਹਿਰਾ ਨੇ ਇੱਕ ਟਵੀਟ ਰਾਹੀਂ ਦਿੱਤੀ ਹੈ।
ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਬੀਬੀ ਜਗੀਰ ਕੌਰ ਨੂੰ ਇੱਕ ਵੱਡਾ ਝਟਕਾ
Published: