15.1 C
New York

ਜੋਅ ਬਾਇਡਨ ਨੇ ਅਮਰੀਕੀ ਰਾਸ਼ਟਰਪਤੀ ਅਹੁਦੇ ਦੀ ਚੋਣ ਨਾ ਲੜਨ ਦਾ ਕੀਤਾ ਐਲਾਨ

Published:

Rate this post
  • ਮੌਜੂਦਾ ਕਾਰਜਕਾਲ ਉੱਤੇ ਧਿਆਨ ਦੇਣ ਅਤੇ ਕਮਲਾ ਹੈਰਿਸ ਨੂੰ ਸਮਰਥਨ ਦੀ ਗੱਲ ਆਖੀ

ਵਾਸ਼ਿੰਗਟਨ/ਪੰਜਾਬ ਪੋਸਟ
ਸਭ ਨੂੰ ਹੈਰਾਨ ਕਰਦੇ ਹੋਏ, ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਅਚਨਚੇਤ ਇਹ ਐਲਾਨ ਕਰ ਦਿੱਤਾ ਹੈ ਕਿ ਉਹ ਹੁਣ ਅਮਰੀਕਾ ਦੇ ਰਾਸ਼ਟਰਪਤੀ ਦੀ ਚੋਣ ਨਹੀਂ ਲੜਨਗੇ। ਇਹ ਐਲਾਨ ਉਨ੍ਹਾਂ ‘ਐਕਸ’ ’ਤੇ ਇੱਕ ਪੱਤਰ ਰਾਹੀਂ ਜਾਰੀ ਕੀਤਾ। ਉਨ੍ਹਾਂ ਕਿਹਾ ਕਿ ਇਹ ਫੈਸਲਾ ਦੇਸ਼ ਦੇ ਦੇਸ਼ਵਾਸੀਆਂ ਦੇ ਹਿੱਤ ਵਿਚ ਹੈ ਅਤੇ ਉਹ ਆਪਣੇ ਫੈਸਲੇ ਬਾਰੇ ਦੇਸ਼ ਦੇ ਲੋਕਾਂ ਨਾਲ ਅਗਲੇ ਹਫਤੇ ਗੱਲਬਾਤ ਕਰਨਗੇ। ਉਨ੍ਹਾਂ ਕਿਹਾ ਕਿ ਅਜਿਹਾ ਕੁਝ ਨਹੀਂ ਹੈ ਜੋ ਅਮਰੀਕਾ ਹਾਸਲ ਨਹੀਂ ਕਰ ਸਕਦਾ ਅਤੇ ਇਸੇ ਕਰਕੇ ਓਹ ਦੇਸ਼ ਦੀ ਤਰੱਕੀ ਲਈ ਸਭ ਨਾਲ ਮਿਲ ਕੇ ਕੰਮ ਕਰਦੇ ਰਹਿਣਗੇ। ਆਪਣੇ ਕਾਰਜਕਾਲ ਦੀ ਗੱਲ ਕਰਦੇ ਹੋਏ ਬਾਇਡਨ ਨੇ ਕਿਹਾ ਕਿ ਪਿਛਲੇ ਸਾਢੇ ਤਿੰਨ ਸਾਲ ਦੇ ਅਰਸੇ ਦੌਰਾਨ ਦੇਸ਼ ਦੇ ਵਿਕਾਸ ਲਈ ਕਈ ਕੰਮ ਕੀਤੇ ਗਏ ਅਤੇ ਇਸ ਵੇਲੇ ਅਮਰੀਕਾ ਦੁਨੀਆ ਦੇ ਸਭ ਤੋਂ ਤਾਕਤਵਰ ਦੇਸ਼ਾਂ ਵਿਚ ਸ਼ੁਮਾਰ ਹੈ। ਉਨ੍ਹਾਂ ਇਸ ਅਰਸੇ ਦੌਰਾਨ ਆਪਣੇ ਨਾਲ ਕੰਮ ਕਰਨ ਵਾਲਿਆਂ ਦਾ ਧੰਨਵਾਦ ਵੀ ਕੀਤਾ। ਨਾਲ ਹੀ ਜੋਅ ਬਾਇਡਨ ਨੇ ਕਮਲਾ ਹੈਰਿਸ ਦੀ ਉਮੀਦਵਾਰੀ ਨੂੰ ਸਮਰਥਨ ਦੇਣ ਦਾ ਐਲਾਨ ਕਰਦਿਆਂ ਕਿਹਾ ਕਿ ਇਹ ਵੇਲਾ ਡੋਨਲਡ ਟਰੰਪ ਨੂੰ ਹਰਾਉਣ ਦਾ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਅਮਰੀਕਾ ਵਿਚ ਵੱਡੇ ਪੱਧਰ ’ਤੇ ਮੰਗ ਕੀਤੀ ਜਾ ਰਹੀ ਹੈ ਕਿ ਡੈਮੋਕਰੈਟਿਕ ਪਾਰਟੀ ਦੀ ਕਮਾਨ ਕਿਸੇ ਨੌਜਵਾਨ ਆਗੂ ਦੇ ਹੱਥ ਦਿੱਤੀ ਜਾਵੇ। ਹਾਲੇ ਦੋ ਦਿਨ ਪਹਿਲਾਂ ਹੀ ਜੋਅ ਬਾਇਡਨ ਨੇ ਰਾਸ਼ਟਰਪਤੀ ਅਹੁਦੇ ਦੀ ਚੋਣ ਮੁਹਿੰਮ ਮੁੜ ਭਖਾਉਣ ਦਾ ਐਲਾਨ ਕੀਤਾ ਸੀ ਪਰ ਹੁਣ ਅਚਾਨਕ ਚੋਣ ਦੀ ਦੌੜ ਤੋਂ ਬਾਹਰ ਹੋ ਜਾਣ ਦੇ ਉਨਾਂ ਦੇ ਐਲਾਨ ਨੇ ਸਭ ਨੂੰ ਹੈਰਾਨ ਕੀਤਾ ਹੈ।

Read News Paper

Related articles

spot_img

Recent articles

spot_img