-11.5 C
New York

ਜ਼ਮਾਨਤ ਮਿਲਣ ਮਗਰੋਂ ਬਿਕਰਮ ਮਜੀਠੀਆ ਅੱਜ ਜੇਲ੍ਹ ਤੋਂ ਬਾਹਰ ਆਉਣਗੇ

Published:

Rate this post

ਨਾਭਾ/ਪੰਜਾਬ ਪੋਸਟ

ਲੰਘੇ ਕੱਲ ਸੁਪਰੀਮ ਕੋਰਟ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿਚ ਜ਼ਮਾਨਤ ਦਿੱਤੇ ਜਾਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਅੱਜ 11 ਵਜੇ ਦੇ ਕਰੀਬ ਜੇਲ੍ਹ ਤੋਂ ਬਾਹਰ ਆਉਣਗੇ। ਇਹ ਪਤਾ ਲੱਗਿਆ ਹੈ ਕਿ ਜੇਲ੍ਹ ਪ੍ਰਸ਼ਾਸਨ ਇਸ ਸਬੰਧੀ ਕਾਗਜ਼ੀ ਕਾਰਵਾਈ ਮੁਕੰਮਲ ਕਰ ਰਿਹਾ ਹੈ ਅਤੇ ਉਨ੍ਹਾਂ ਦੇ ਸਵੇਰ ਵੇਲੇ ਜੇਲ੍ਹ ਵਿਚੋਂ ਬਾਹਰ ਆਉਣ ਬਾਰੇ ਕਿਹਾ ਜਾ ਰਿਹਾ ਹੈ। ਸੁਪਰੀਮ ਕੋਰਟ ਦੇ ਬੈਂਚ ਨੇ ਲੰਘੇ ਕੱਲ 2 ਫਰਵਰੀ ਦੀ ਸੁਣਵਾਈ ਮੌਕੇ ਪੰਜਾਬ ਸਰਕਾਰ ਦੇ ਵਕੀਲ ਨੂੰ ਪੁੱਛਿਆ, ‘ਤੁਸੀਂ ਬਿਕਰਮ ਨੂੰ ਜੇਲ੍ਹ ਅੰਦਰ ਕਿਉਂ ਰੱਖਣਾ ਚਾਹੁੰਦੇ ਹੋ।’ ਅਦਾਲਤ ਨੇ ਇਹ ਵੀ ਨੋਟਿਸ ਲਿਆ ਕਿ ਮਜੀਠਿਆ ਪਿਛਲੇ ਸੱਤ ਮਹੀਨਿਆਂ ਤੋਂ ਜੇਲ੍ਹ ਵਿੱਚ ਹੈ। ਸੁਪਰੀਮ ਕੋਰਟ ਵਲੋਂ ਹਾਈ ਕੋਰਟ ਦੇ ਹੁਕਮਾਂ ਨੂੰ ਚੁਣੌਤੀ ਦੇਣ ਵਾਲੀ ਮਜੀਠੀਆ ਦੀ ਪਟੀਸ਼ਨ ’ਤੇ ਪੰਜਾਬ ਵਿਜੀਲੈਂਸ ਬਿਊਰੋ ਨੂੰ ਪਹਿਲਾਂ ਨੋਟਿਸ ਜਾਰੀ ਕੀਤਾ ਗਿਆ ਸੀ। ਮਜੀਠੀਆ ਦੇ ਬਾਹਰ ਆਉਣ ਦੀ ਤਿਆਰੀ ਵਜੋਂ ਉਨਾਂ ਦੇ ਸਮਰਥਕ ਅਕਾਲੀ ਆਗੂ ਅਤੇ ਵਰਕਰ ਬਾਗੋ ਬਾਗ ਹਨ।

Read News Paper

Related articles

spot_img

Recent articles

spot_img