-11.5 C
New York

ਅਮਰੀਕਾ ਵਿੱਚ ਜਨਮ ਅਧਿਕਾਰ ਨਾਗਰਿਕਤਾ ਸਬੰਧੀ ਇੱਕ ਬਿੱਲ ਸੰਸਦ ਦੇ ਉੱਚ ਸਦਨ ਵਿੱਚ ਪੇਸ਼

Published:

Rate this post

ਵਾਸ਼ਿੰਗਟਨ ਡੀ ਸੀ/ਪੰਜਾਬ ਪੋਸਟ
ਅਮਰੀਕਾ ਵਿੱਚ ਰਿਪਬਲਿਕਨ ਪਾਰਟੀ ਦੇ ਕੁੱਝ ਸਾਂਸਦਾਂ ਦੇ ਇੱਕ ਸਮੂਹ ਨੇ ਗ਼ੈਰ-ਕਾਨੂੰਨੀ ਪ੍ਰਵਾਸੀਆਂ ਅਤੇ ਅਸਥਾਈ ਵੀਜ਼ੇ ਉਤੇ ਦੇਸ਼ ਵਿਚ ਰਹਿਣ ਵਾਲੇ ਗੈਰ ਕਾਨੂਨੀ ਪ੍ਰਵਾਸੀਆਂ ਦੇ ਬੱਚਿਆਂ ਨੂੰ ਜਨਮ ਅਧਿਕਾਰ ਨਾਗਰਿਕਤਾ ਦਿੱਤੇ ਜਾਣ ਉਤੇ ਰੋਕ ਲਗਾਉਣ ਨਾਲ ਸਬੰਧਤ ਇਕ ਬਿੱਲ ਸੰਸਦ ਦੇ ਉੱਚ ਸਦਨ ਵਿਚ ਪੇਸ਼ ਕੀਤਾ ਹੈ। ਜਨਮ ਅਧਿਕਾਰ ਨਾਗਰਿਕਤਾ ਐਕਟ 2025 ਨਾਮਕ ਬਿੱਲ ਪੇਸ਼ ਕਰਨ ਵਾਲੇ ਸੈਨੇਟਰ ਲਿੰਡਸੇ ਗ੍ਰਾਹਮ, ਟੇਡ ਕਰੂਜ਼ ਅਤੇ ਕੇਟੀ ਬ੍ਰਿਟ ਅਨੁਸਾਰ, ਮੁੱਖ ਰੂਪ ਵਿਚ ਜਨਮ ਅਧਿਕਾਰ ਨਾਗਰਿਕਤਾ ਮਿਲਣ ਦੇ ਕਾਰਨ ਗ਼ੈਰ-ਕਾਨੂੰਨੀ ਅਪ੍ਰਵਾਸੀ ਅਮਰੀਕਾ ਵਿਚ ਆਉਂਦੇ ਹਨ ਅਤੇ ਇਹ ਰਾਸ਼ਟਰੀ ਸੁਰੱਖਿਆ ਦੇ ਲਈ ਖ਼ਤਰਾ ਹੈ। ਉਨ੍ਹਾਂ ਕਿਹਾ ਕਿ ਅਮਰੀਕਾ ਦੁਨੀਆਂ ਦੇ ਉਨ੍ਹਾਂ 33 ਦੇਸ਼ਾਂ ਵਿੱਚੋਂ ਇੱਕ ਹੈ ਜਿੱਥੇ ਜਨਮ ਅਧਿਕਾਰ ਨਾਗਰਿਕਤਾ ‘ਤੇ ਕੋਈ ਪਾਬੰਦੀ ਨਹੀਂ ਹੈ। ਜ਼ਿਕਰਯੋਗ ਹੈ ਕਿ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਆਪਣੇ ਕਾਰਜਕਾਲ ਦੇ ਪਹਿਲੇ ਦਿਨ ਇਸ ਸਬੰਧ ਵਿੱਚ ਇੱਕ ਕਾਰਜਕਾਰੀ ਆਦੇਸ਼ ‘ਤੇ ਦਸਤਖ਼ਤ ਕੀਤੇ ਸਨ, ਜਿਸ ਨੂੰ ਵਾਸ਼ਿੰਗਟਨ ਰਾਜ ਦੇ ਇੱਕ ਸੰਘੀ ਜੱਜ ਨੇ ਰੋਕ ਦਿੱਤਾ ਸੀ।

Read News Paper

Related articles

spot_img

Recent articles

spot_img