(ਚੰਡੀਗੜ੍ਹ/ਪੰਜਾਬ ਪੋਸਟ)
ਭਾਰਤੀ ਜਨਤਾ ਪਾਰਟੀ ਨੇ ਪੰਜਾਬ ਵਿਧਾਨ ਸਭਾ ਦੀਆਂ ਚਾਰ ਸੀਟਾਂ ਲਈ ਜ਼ਿਮਨੀ ਚੋਣ ਨੂੰ ਲੈ ਕੇ 3 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਹੈ। ਬੀਜੇਪੀ ਨੇ ਗਿੱਦੜਬਾਹਾ ਤੋਂ ਮਨਪ੍ਰੀਤ ਸਿੰਘ ਬਾਦਲ ਦੇ ਚੋਣ ਲੜਨ ਦਾ ਐਲਾਨ ਕੀਤਾ ਹੈ। ਡੇਰਾ ਬਾਬਾ ਨਾਨਕ ਹਲਕੇ ਤੋਂ ਰਵੀਕਰਨ ਸਿੰਘ ਕਾਹਲੋਂ ਨੂੰ ਉਮੀਦਵਾਰ ਬਣਾਇਆ ਗਿਆ ਹੈ। ਇਸ ਤੋਂ ਇਲਾਵਾ ਬਰਨਾਲਾ ਤੋਂ ਕੇਵਲ ਸਿੰਘ ਢਿੱਲੋਂ ਚੋਣ ਲੜਨਗੇ ਜਦਕਿ ਭਾਜਪਾ ਨੇ ਅਜੇ ਚੱਬੇਵਾਲ ਸੀਟ ਤੋਂ ਉਮੀਦਵਾਰ ਦਾ ਐਲਾਨ ਨਹੀਂ ਕੀਤਾ। ਇਸ ਤੋਂ ਪਹਿਲਾਂ, ਸੱਤਾਧਾਰੀ ਧਿਰ ਆਮ ਆਦਮੀ ਪਾਰਟੀ ਨੇ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ’ਤੇ ਹੋਣ ਵਾਲੀ ਜ਼ਿਮਨੀ ਚੋਣ ਲਈ ਚਾਰੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਸੀ ਅਤੇ ਹੁਣ ਨਜ਼ਰਾਂ ਕਾਂਗਰਸ ਦੇ ਐਲਾਨ ਵੱਲ ਲੱਗ ਗਈਆਂ ਹਨ।






