ਪੰਜਾਬ ਪੋਸਟ/ਬਿਓਰੋ
ਉੱਤਰ ਪ੍ਰਦੇਸ਼ ਦੇ ਮਥੁਰਾ ਅਤੇ ਵਿ੍ਰੰਦਾਵਨ ਤੋਂ ਧਾਰਮਿਕ ਯਾਤਰਾ ਕਰਕੇ ਪਰਤ ਰਹੇ ਪੰਜਾਬ ਤੋਂ ਗਏ ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਹਰਿਆਣਾ ਦੇ ਨੂਹ ਨੇੜੇ ਅੱਗ ਲੱਗ ਗਈ। ਅੱਗ ਲੱਗਣ ਕਾਰਨ 9 ਸ਼ਰਧਾਲੂ ਜਿਊਂਦੇ ਸੜ ਗਏ ਅਤੇ 15 ਜ਼ਖਮੀ ਹੋ ਗਏ। ਇਹ ਹਾਦਸਾ ਹਰਿਆਣਾ ਦੇ ਨੂਹ ਨੇੜੇ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈੱਸ ਵੇਅ ’ਤੇ ਵਾਪਰਿਆ। ਜ਼ਖਮੀਆਂ ਨੂੰ ਨੂਹ ਮੈਡੀਕਲ ਕਾਲਜ ਲਿਆਂਦਾ ਗਿਆ ਹੈ। ਬੱਸ ਵਿੱਚ ਔਰਤਾਂ ਅਤੇ ਬੱਚਿਆਂ ਸਮੇਤ 60 ਤੋਂ ਵੱਧ ਲੋਕ ਸਵਾਰ ਸਨ। ਸਾਰੇ ਪੰਜਾਬ ਦੇ ਹੁਸ਼ਿਆਰਪੁਰ ਅਤੇ ਲੁਧਿਆਣਾ ਦੇ ਵਸਨੀਕ ਸਨ ਅਤੇ ਸਾਰੇ ਇੱਕ ਦੂਜੇ ਦੇ ਰਿਸ਼ਤੇਦਾਰ ਸਨ। ਸਥਾਨਕ ਲੋਕਾਂ ਨੇ ਬੱਸ ਨੂੰ ਅੱਗ ਲੱਗੀ ਦੇਖ ਕੇ ਗੱਡੀ ਦਾ ਪਿੱਛਾ ਕੀਤਾ ਅਤੇ ਡਰਾਈਵਰ ਨੂੰ ਬੱਸ ਰੋਕਣ ਲਈ ਕਿਹਾ।
ਮਥੁਰਾ-ਵਿ੍ਰੰਦਾਵਣ ਤੋਂ ਪਰਤ ਰਹੇ ਪੰਜਾਬ ਦੇ ਸ਼ਰਧਾਲੂਆਂ ਦੀ ਬੱਸ ਨੂੰ ਅੱਗ ਲੱਗੀ, 9 ਲੋਕਾਂ ਦੀ ਮੌਤ, 15 ਜ਼ਖ਼ਮੀ

Published: