ਓਟਾਵਾ/ਪੰਜਾਬ ਪੋਸਟ
ਕੈਨੇਡਾ ਨੇ ਇੱਕ ਵਾਰ ਫਿਰ ਦਾਅਵਾ ਕੀਤਾ ਹੈ ਕਿ ਭਾਰਤ 28 ਅਪ੍ਰੈਲ ਨੂੰ ਹੋਣ ਵਾਲੀਆਂ ਕੈਨੇਡਾ ਦੀਆਂ ਆਮ ਚੋਣਾਂ ਵਿੱਚ ਦਖ਼ਲ ਦੇਣ ਦੀ ਕੋਸ਼ਿਸ਼ ਕਰ ਸਕਦਾ ਹੈ। ਕੈਨੇਡੀਅਨ ਸੁਰੱਖਿਆ ਖੁਫ਼ੀਆ ਸੇਵਾ (ਸੀਐਸਆਈਐਸ) ਨੇ ਕਿਹਾ ਕਿ ਚੀਨ ਅਤੇ ਭਾਰਤ ਚੋਣਾਂ ਵਿੱਚ ਦਖ਼ਲ ਦੇਣ ਦੀ ਕੋਸ਼ਿਸ਼ ਕਰ ਸਕਦੇ ਹਨ, ਜਦੋਂ ਕਿ ਰੂਸ ਅਤੇ ਪਾਕਿਸਤਾਨ ਕੋਲ ਅਜਿਹਾ ਕਰਨ ਦੀ ਸਮਰੱਥਾ ਹੈ। ਸੀਐਸਆਈਐਸ ਦੀ ਡਿਪਟੀ ਡਾਇਰੈਕਟਰ ਆਫ਼ ਓਪਰੇਸ਼ਨਜ਼ ਵੈਨੇਸਾ ਲੋਇਡ ਨੇ ਇੱਕ ਪ੍ਰੈਸ ਕਾਨਫ਼ਰੰਸ ਵਿੱਚ ਕਿਹਾ,‘‘ਅਸੀਂ ਇਹ ਵੀ ਦੇਖਿਆ ਹੈ ਕਿ ਭਾਰਤ ਸਰਕਾਰ ਕੋਲ ਕੈਨੇਡੀਅਨ ਭਾਈਚਾਰਿਆਂ ਅਤੇ ਲੋਕਤੰਤਰੀ ਪ੍ਰਕਿਰਿਆਵਾਂ ਵਿੱਚ ਦਖ਼ਲ ਦੇਣ ਦਾ ਇਰਾਦਾ ਅਤੇ ਸਮਰੱਥਾ ਹੈ।’’ ਹਾਲ ਹੀ ਵਿੱਚ ਜਸਟਿਨ ਟਰੂਡੋ ਦੀ ਥਾਂ ਕੈਨੇਡਾ ਦੇ ਪ੍ਰਧਾਨ ਮੰਤਰੀ ਬਣੇ ਮਾਰਕ ਕਾਰਨੀ ਨੇ ਚੋਣਾਂ ਦੌਰਾਨ ਵਾਅਦਾ ਕੀਤਾ ਸੀ ਕਿ ਜੇਕਰ ਮੌਕਾ ਮਿਲਿਆ ਤਾਂ ਭਾਰਤ ਨਾਲ ਤਣਾਅਪੂਰਨ ਸਬੰਧਾਂ ਨੂੰ ਮਜ਼ਬੂਤ ਕੀਤਾ ਜਾਵੇਗਾ ਅਤੇ ਹੁਣ ਉਨਾਂ ਦਾ ਦੇਸ਼ ਮੁੜ ਇੱਕ ਵੱਡਾ ਦਾਅਵਾ ਕਰ ਰਿਹਾ ਹੈ।







