ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ

Published:

Rate this post

ਓਟਾਵਾ/ਪੰਜਾਬ ਪੋਸਟ
ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਅੱਜ ਅਪਣੇ ਅਸਤੀਫੇ ਦਾ ਐਲਾਨ ਕਰ ਦਿਤਾ ਹੈ। ਉਨ੍ਹਾਂ ਦਾ ਇਹ ਕਦਮ ਉਨ੍ਹਾਂ ਦੀ ਲੀਡਰਸ਼ਿਪ ਨੂੰ ਲੈ ਕੇ ਵਧ ਰਹੀ ਅਸੰਤੁਸ਼ਟੀ ਦੇ ਮੱਦੇਨਜ਼ਰ ਚੁਕਿਆ ਗਿਆ ਹੈ। ਇਸ ਕਦਮ ਤੋਂ ਉਨ੍ਹਾਂ ਦੇ ਵਿੱਤ ਮੰਤਰੀ ਦੇ ਅਚਾਨਕ ਅਸਤੀਫੇ ਤੋਂ ਬਾਅਦ ਉਨ੍ਹਾਂ ਦੀ ਸਰਕਾਰ ਦੇ ਅੰਦਰ ਵਧ ਰਹੀ ਉਥਲ-ਪੁਥਲ ਦਾ ਸੰਕੇਤ ਮਿਲਦਾ ਹੈ। ਟਰੂਡੋ ਉਦੋਂ ਤਕ ਪ੍ਰਧਾਨ ਮੰਤਰੀ ਬਣੇ ਰਹਿਣਗੇ ਜਦੋਂ ਤਕ ਲਿਬਰਲ ਪਾਰਟੀ ਦਾ ਨਵਾਂ ਨੇਤਾ ਨਹੀਂ ਚੁਣਿਆ ਜਾਂਦਾ। ਟਰੂਡੋ ਕੰਜ਼ਰਵੇਟਿਵ ਪਾਰਟੀ ਦੇ 10 ਸਾਲਾਂ ਦੇ ਸ਼ਾਸਨ ਤੋਂ ਬਾਅਦ 2015 ਵਿਚ ਸੱਤਾ ਵਿਚ ਆਏ ਸਨ ਅਤੇ ਸ਼ੁਰੂ ਵਿਚ ਦੇਸ਼ ਨੂੰ ਉਦਾਰਵਾਦੀ ਅਤੀਤ ਵਿਚ ਵਾਪਸ ਲਿਆਉਣ ਲਈ ਉਨ੍ਹਾਂ ਦੀ ਸ਼ਲਾਘਾ ਕੀਤੀ ਗਈ ਸੀ ਪਰ ਕੈਨੇਡਾ ਦੇ ਸੱਭ ਤੋਂ ਮਸ਼ਹੂਰ ਪ੍ਰਧਾਨ ਮੰਤਰੀਆਂ ਵਿਚੋਂ ਇਕ ਦੇ 53 ਸਾਲ ਦੇ ਵਾਰਸ ਹਾਲ ਹੀ ਦੇ ਸਾਲਾਂ ਵਿਚ ਭੋਜਨ ਅਤੇ ਰਿਹਾਇਸ਼ ਦੀਆਂ ਵਧਦੀਆਂ ਕੀਮਤਾਂ ਅਤੇ ਵਧਦੀ ਇਮੀਗ੍ਰੇਸ਼ਨ ਸਮੇਤ ਕਈ ਮੁੱਦਿਆਂ ਨੂੰ ਲੈ ਕੇ ਆਲੋਚਨਾ ਵਿੱਚ ਘਿਰਦੇ ਰਹੇ ਹਨ।

Read News Paper

Related articles

spot_img

Recent articles

spot_img