9.9 C
New York

ਕੈਨੇਡਾ ਵਿੱਚ ਪੰਜਾਬੀ ਵਿਦਿਆਰਥੀਆਂ ਦਾ ਧਰਨਾ ਜਾਰੀ: ਡਿਪੋਰਟ ਕੀਤੇ ਜਾਣ ਦੇ ਖਦਸ਼ੇ ਕਰਕੇ ਬਣਿਆ ਰੋਸ

Published:

Rate this post

ਬਰੈਂਪਟਨ/ਪੰਜਾਬ ਪੋਸਟ
ਕੈਨੇਡਾ ਸਰਕਾਰ ਵੱਲੋਂ ਪਰਵਾਸੀ ਕਾਮਿਆਂ ਦੀ ਹੱਦ ਤੈਅ ਕਰਨ ਦੇ ਫ਼ੈਸਲੇ ਖ਼ਿਲਾਫ਼ ਸੈਂਕੜੇ ਪੰਜਾਬੀ ਵਿਦਿਆਰਥੀ ਇਨੀਂ ਦਿਨੀਂ ਕੈਨੇਡਾ ’ਚ ਸੜਕਾਂ ’ਤੇ ਉਤਰ ਆਏ ਹਨ। ਵਿਦਿਆਰਥੀਆਂ ਨੂੰ ਡਰ ਹੈ ਕਿ ਇਸ ਫ਼ੈਸਲੇ ਕਾਰਨ ਉਨ੍ਹਾਂ ਨੂੰ ਮੁਲਕ ਵਾਪਸ (ਡਿਪੋਰਟ) ਭੇਜਿਆ ਜਾ ਸਕਦਾ ਹੈ। ਨਵੀਂ ਨੀਤੀ ਤਹਿਤ ਪੋਸਟ ਗਰੈਜੁਏਟ ਵਰਕ ਪਰਮਿਟ ਅਤੇ ਹੋਰ ਰੁਜ਼ਗਾਰ ਸਬੰਧੀ ਢੰਗ-ਤਰੀਕਿਆਂ ਲਈ ਯੋਗ ਕੌਮਾਂਤਰੀ ਵਿਦਿਆਰਥੀਆਂ ਦੀ ਗਿਣਤੀ ਸੀਮਤ ਕੀਤੀ ਜਾਵੇਗੀ। ਇਸ ਨੀਤੀ ਕਾਰਨ ਪੰਜਾਬੀ ਵਿਦਿਆਰਥੀਆਂ ’ਚ ਰੋਹ ਪੈਦਾ ਹੋ ਗਿਆ ਹੈ ਕਿਉਂਕਿ ਉਨ੍ਹਾਂ ਨੂੰ ਕੈਨੇਡਾ ’ਚ ਭਵਿੱਖ ਹਨੇਰੇ ’ਚ ਜਾਪ ਰਿਹਾ ਹੈ। ਟੋਰਾਂਟੋ ਤੋਂ ਸ਼ੁਰੂ ਹੋਇਆ ਵਿਰੋਧ ਪ੍ਰਦਰਸ਼ਨ ਹੁਣ ਬਰੈਂਪਟਨ, ਵੈਨਕੂਵਰ, ਵਿਨੀਪੈਗ ਅਤੇ ਮੌਂਟਰੀਅਲ ਜਿਹੇ ਸ਼ਹਿਰਾਂ ’ਚ ਫੈਲ ਗਿਆ ਹੈ। ਵਿਦਿਆਰਥੀ ਅਗਸਤ ਦੇ ਅਖੀਰ ਤੋਂ ਬਰੈਂਪਟਨ ’ਚ ਕੁਈਨ ਸਟਰੀਟ ’ਤੇ ਪੱਕੇ ਤੌਰ ’ਤੇ ਪ੍ਰਦਰਸ਼ਨ ਕਰ ਰਹੇ ਹਨ ਅਤੇ ਓਦੋਂ ਤੋਂ ਇਹ ਰੋਸ ਪ੍ਰਦਰਸ਼ਨ ਲਗਾਤਾਰ ਜਾਰੀ ਹੈ।

Read News Paper

Related articles

spot_img

Recent articles

spot_img