ਓਟਾਵਾ/ਪੰਜਾਬ ਪੋਸਟ
ਭਾਰਤ ਅਤੇ ਕੈਨੇਡਾ ਦਰਮਿਆਨ ਜਾਰੀ ਸਿਖਰਾਂ ਦੇ ਕੂਟਨੀਤਕ ਤਣਾਅ ਦੇ ਮਾਹੌਲ ਦੌਰਾਨ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਵੱਡੇ ਅਤੇ ਗੰਭੀਰ ਦੋਸ਼ ਲਾਏ ਹਨ ਕਿ ਕੈਨੇਡੀਅਨ ਨਾਗਰਿਕਾਂ ਉੱਤੇ ਉਨ੍ਹਾਂ ਦੇ ਆਪਣੇ ਹੀ ਮੁਲਕ ਅਤੇ ਜ਼ਮੀਨ ਉੱਤੇ ਹਮਲੇ ਕਰਨ ਲਈ ਭਾਰਤ ਵੱਲੋਂ ਆਪਣੇ ਡਿਪਲੋਮੈਟਾਂ ਅਤੇ ਜਥੇਬੰਦਕ ਜੁਰਮਾਂ ਨੂੰ ਅੰਜਾਮ ਦੇਣ ਵਾਲਿਆਂ ਦਾ ਇਸਤੇਮਾਲ ਕੀਤਾ ਜਾ ਰਿਹਾ ਹੈ ਅਤੇ ਕੈਨੇਡਾ ਦੇ ਨਾਗਰਿਕ ਆਪਣੀ ਹੀ ਧਰਤੀ ਉਤੇ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਜਸਟਿਨ ਟਰੂਡੋ ਨੇ ਇਸ ਨੂੰ ਨਵੀਂ ਦਿੱਲੀ ਦੀ ‘ਭਾਰੀ ਗ਼ਲਤੀ’ ਕਰਾਰ ਦਿੱਤਾ ਹੈ। ਟਰੂਡੋ ਨੇ ਇਹ ਟਿੱਪਣੀਆਂ ਸੋਮਵਾਰ ਨੂੰ ਭਾਰਤ ਵੱਲੋਂ ਛੇ ਕੈਨੇਡੀਅਨ ਡਿਪਲੋਮੈਟਾਂ ਨੂੰ ਕੱਢਣ ਅਤੇ ਨਾਲ ਹੀ ਕੈਨੇਡਾ ਵਿਚਲੇ ਭਾਰਤੀ ਹਾਈ ਕਮਿਸ਼ਨਰ ਅਤੇ ‘ਨਿਸ਼ਾਨਾ ਬਣਾਏ ਗਏ’ ਹੋਰ ਡਿਪਲੋਮੈਟਾਂ ਨੂੰ ਵਾਪਸ ਸੱਦਣ ਦਾ ਐਲਾਨ ਕੀਤੇ ਜਾਣ ਤੋਂ ਬਾਅਦ ਕੀਤੀਆਂ ਹਨ। ਭਾਰਤ ਵੱਲੋਂ ਇਨਾਂ ਦੋਸ਼ਾਂ ਨੂੰ ਪਹਿਲਾਂ ਹੀ ਨਕਾਰਿਆ ਜਾ ਚੁੱਕਿਆ ਹੈ।
ਜਸਟਿਨ ਟਰੂਡੋ ਨੇ ਭਾਰਤ ਉੱਤੇ ਆਪਣੇ ਡਿਪਲੋਮੈਟਾਂ ਰਾਹੀਂ ਕੈਨੇਡੀਅਨਾਂ ਉਤੇ ਹਮਲੇ ਕਰਾਉਣ ਦੇ ਦੋਸ਼ ਲਾਏ

Published:






