ਖੰਨਾ ਅਨਾਜ ਮੰਡੀ ਵਿਖੇ ਸਥਿਤੀ ਦਾ ਜਾਇਜ਼ਾ ਲਿਆ: ਕੇਂਦਰ ਤੱਕ ਪਹੁੰਚ ਦਾ ਦੁਆਇਆ ਭਰੋਸਾ
ਖੰਨਾ/ਪੰਜਾਬ ਪੋਸਟ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਅੱਜ ਤਿੰਨ ਸਾਲਾਂ ਬਾਅਦ ਮੈਦਾਨ ਵਿੱਚ ਭਾਵ ਲੋਕਾਂ ਦਰਮਿਆਨ ਵਿਚਰਦੇ ਹੋਏ ਨਜ਼ਰ ਆਏ। ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੀ ਜ਼ਮੀਨੀ ਸਥਿਤੀ ਦਾ ਜਾਇਜ਼ਾ ਲੈਣ ਲਈ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਅਨਾਜ ਮੰਡੀ ਦਾ ਦੌਰਾ ਕੀਤਾ ਅਤੇ ਓਥੇ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨਾਲ ਮੁਲਾਕਾਤ ਕੀਤੀ। ਪੰਜਾਬ ਦੇ ਕਿਸਾਨਾਂ ਦੀ ਦੁਰਦਸ਼ਾ ‘ਤੇ ਡੂੰਘੀ ਚਿੰਤਾ ਜ਼ਾਹਰ ਕਰਦਿਆਂ ਕੈਪਟਨ ਦੇ ਆਪਣੇ ਮੁੱਖ ਮੰਤਰੀ ਦੇ ਕਾਰਜਕਾਲ ਦੇ ਸਮੇਂ ਨਾਲ ਤੁਲਨਾ ਕਰਦੇ ਹੋਏ ਕਿਹਾ ਕਿ ਮੌਜੂਦਾ ਸਮੇਂ ‘ਆਪ’ ਸਰਕਾਰ ਪੀਆਰ 126 ਝੋਨੇ ਦੀ ਕਿਸਮ ਦੀ ਖਰੀਦ ਕਰਨ ਵਿੱਚ ਅਸਫਲ ਰਹੀ ਹੈ ਜਿਸ ਨਾਲ ਕਿਸਾਨ ਪ੍ਰੇਸ਼ਾਨ ਹਨ। ਕੈਪਟਨ ਅਮਰਿੰਦਰ ਸਿੰਘ ਨੇ ਵਾਅਦਾ ਕੀਤਾ ਕਿ ਓਹ ਇਸ ਮੁੱਦੇ ਨੂੰ ਹੱਲ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਖੁਰਾਕ ਅਤੇ ਵੰਡ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਨਿੱਜੀ ਤੌਰ ‘ਤੇ ਮੁਲਾਕਾਤ ਕਰਨਗੇ।