ਕਪੂਰਥਲਾ/ਪੰਜਾਬ ਪੋਸਟ
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਸਾਬਕਾ ਕੇਂਦਰੀ ਗ੍ਰਹਿ ਮੰਤਰੀ ਮਰਹੂਮ ਬੂਟਾ ਸਿੰਘ ਖ਼ਿਲਾਫ਼ ਜਾਤੀ ਆਧਾਰਿਤ ਟਿੱਪਣੀਆਂ ਕਰਨ ਦੇ ਮਾਮਲੇ ਵਿੱਚ ਕਪੂਰਥਲਾ ਪੁਲੀਸ ਦੀ ਸਾਈਬਰ ਅਪਰਾਧ ਸ਼ਾਖਾ ਨੇ ਜਾਤੀ ਆਧਾਰਿਤ ਟਿੱਪਣੀਆਂ ਕਰਨ ਦੇ ਦੋਸ਼ ਹੇਠ ਬੀ ਐੱਨ ਐੱਸ ਅਤੇ ਐੱਸ ਸੀ/ਐੱਸ ਟੀ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਇਹ ਕੇਸ ਬੂਟਾ ਸਿੰਘ ਦੇ ਪੁੱਤਰ ਸਰਬਜੋਤ ਸਿੰਘ ਸਿੱਧੂ ਵਾਸੀ ਕਪੂਰਥਲਾ ਦੀ ਸ਼ਿਕਾਇਤ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ। ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਸਰਬਜੋਤ ਸਿੰਘ ਨੇ ਦੋਸ਼ ਲਗਾਇਆ ਹੈ ਕਿ ਰਾਜਾ ਵੜਿੰਗ ਨੇ ਤਰਨ ਤਾਰਨ ਜ਼ਿਮਨੀ ਚੋਣ ਦੌਰਾਨ ਇੱਕ ਰੈਲੀ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਦੇ ਪਿਤਾ ਮਰਹਮੂ ਬੂਟਾ ਸਿੰਘ ਖ਼ਿਲਾਫ਼ ਜੋ ਟਿੱਪਣੀਆਂ ਕੀਤੀਆਂ ਹਨ, ਉਨ੍ਹਾਂ ਨਾਲ ਸਮੂਹ ਮਜ਼੍ਹਬੀ ਸਿੱਖ ਭਾਈਚਾਰੇ ਅਤੇ ਪਰਿਵਾਰ ਨੂੰ ਭਾਰੀ ਠੇਸ ਪੁੱਜੀ ਹੈ। ਰਾਜਾ ਵੜਿੰਗ ਇਸ ਮਾਮਲੇ ਵਿੱਚ ਮੁਆਫ਼ੀ ਵੀ ਮੰਗ ਚੁੱਕੇ ਹਨ ਪਰ ਇਹ ਵਿਵਾਦ ਲਗਾਤਾਰ ਵਧਦਾ ਹੋਇਆ ਵਿਖਾਈ ਦੇ ਰਿਹਾ ਹੈ।
ਅਮਰਿੰਦਰ ਸਿੰਘ ਰਾਜਾ ਵੜਿੰਗ ਖਿਲਾਫ਼ ਬੂਟਾ ਸਿੰਘ ਦੇ ਪੁੱਤਰ ਦੀ ਸ਼ਿਕਾਇਤ ‘ਤੇ ਕੇਸ ਦਰਜ

Published:






