ਮੋਹਾਲੀ/ਪੰਜਾਬ ਪੋਸਟ
ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ) ਦੀ ਅਦਾਲਤ ਨੇ ਪੰਜਾਬ ਪੁਲੀਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਨਿਆਂਇਕ ਹਿਰਾਸਤ 14 ਦਿਨਾਂ ਲਈ ਵਧਾ ਦਿੱਤੀ ਹੈ। ਭੁੱਲਰ ਨੂੰ ਅੱਜ 14 ਦਿਨਾਂ ਨਿਆਂਇਕ ਹਿਰਾਸਤ ਦੀ ਮਿਆਦ ਮੁੱਕਣ ਮਗਰੋਂ ਵੀਡੀਓ ਕਾਨਫਰੰਸਿੰਗ ਜ਼ਰੀਏ ਸੀਬੀਆਈ ਕੋਰਟ ਵਿਚ ਪੇਸ਼ ਕੀਤਾ ਗਿਆ। ਚੇਤੇ ਰਹੇ ਕਿ ਸੀਬੀਆਈ ਨੇ ਅੱਜ ਵੀ ਭੁੱਲਰ ਦੇ ਰਿਮਾਂਡ ਦੀ ਮੰਗ ਨਹੀਂ ਕੀਤੀ ਜਿਸ ਕਰਕੇ ਕੋਰਟ ਨੇ ਮੁਅੱਤਲ ਪੁਲੀਸ ਅਧਿਕਾਰੀ ਨੂੰ 14 ਨਵੰਬਰ ਤੱਕ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ। ਇਸ ਤੋਂ ਪਹਿਲਾਂ ਸੀ.ਬੀ.ਆਈ ਨੇ ਵੱਡੀ ਕਾਰਵਾਈ ਕਰਦੇ ਹੋਏ ਹਰਚਰਨ ਭੁੱਲਰ ਅਤੇ ਉਸ ਦੇ ਇੱਕ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 16 ਅਕਤੂਬਰ ਨੂੰ ਗ੍ਰਿਫ਼ਤਾਰ ਕੀਤਾ ਸੀ।
ਸੀ.ਬੀ.ਆਈ ਅਦਾਲਤ ਨੇ ਮੁਅੱਤਲ ਡੀਆਈਜੀ ਹਰਚਰਨ ਭੁੱਲਰ ਦੀ ਨਿਆਂਇਕ ਹਿਰਾਸਤ 14 ਦਿਨਾਂ ਲਈ ਵਧਾਈ
Published:






