ਸੀਬੀਆਈ ਨੇ ਸਾਬਕਾ ਡੀਜੀਪੀ ਮੁਹੰਮਦ ਮੁਸਤਫ਼ਾ ਤੇ ਰਜ਼ੀਆ ਸੁਲਤਾਨਾ ਖਿਲਾਫ਼ ਕੇਸ ਦਰਜ ਕੀਤਾ

Published:

Rate this post

ਚੰਡੀਗੜ੍ਹ/ਪੰਜਾਬ ਪੋਸਟ
ਅਖ਼ਤਰ ਦੀ 16 ਅਕਤੂਬਰ ਨੂੰ ਹਰਿਆਣਾ ਦੇ ਪੰਚਕੂਲਾ ਵਿਚ ਸ਼ੱਕੀ ਹਾਲਾਤ ’ਚ ਮੌਤ ਹੋ ਗਈ ਸੀ। ਇਸ ਐੱਫਆਈਆਰ ਮੁਤਾਬਕ ਪੀੜਤ ਤੇ ਉਸ ਦੇ ਪਰਿਵਾਰ ਵਿਚਾਲੇ ਨਾਰਾਜ਼ਗੀ ਚੱਲ ਰਹੀ ਸੀ। ਸੀਬੀਆਈ ਦੇ ਬੁਲਾਰੇ ਨੇ ਵੀਰਵਾਰ ਦੇਰ ਰਾਤ ਜਾਰੀ ਇਕ ਬਿਆਨ ਵਿਚ ਕਿਹਾ, ‘‘”ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ 6 ਨਵੰਬਰ ਨੂੰ ਅਕੀਲ ਅਖਤਰ ਕਤਲ ਮਾਮਲੇ ਵਿੱਚ ਐਫਆਈਆਰ ਦਰਜ ਕੀਤੀ ਹੈ। ਇਹ ਐਫਆਈਆਰ ਇਸ ਬਿਨਾਹ ’ਤੇ ਦਰਜ ਕੀਤੀ ਗਈ ਹੈ ਕਿ ਪੰਜਾਬ ਦੇ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਅਤੇ ਪੰਜਾਬ ਦੀ ਸਾਬਕਾ ਲੋਕ ਨਿਰਮਾਣ ਮੰਤਰੀ ਰਜ਼ੀਆ ਸੁਲਤਾਨਾ ਦੇ ਪੁੱਤਰ ਅਕੀਲ ਅਖਤਰ, ਜੋ ਪੰਚਕੂਲਾ ਦੇ ਮਨਸਾ ਦੇਵੀ ਮੰਦਰ ਨੇੜੇ ਸੈਕਟਰ 4 ਵਿੱਚ ਰਹਿੰਦਾ ਸੀ, ਦੀ 16 ਅਕਤੂਬਰ ਨੂੰ ਸ਼ੱਕੀ ਹਾਲਾਤ ਵਿੱਚ ਮੌਤ ਹੋ ਗਈ ਸੀ।’’

Read News Paper

Related articles

spot_img

Recent articles

spot_img