ਚੰਡੀਗੜ੍ਹ/ਪੰਜਾਬ ਪੋਸਟ
ਪੰਜਾਬ ਅੰਦਰ ਪੰਚਾਇਤੀ ਚੋਣਾਂ ਤੋਂ ਐਨ ਪਹਿਲਾਂ, ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵਜ਼ਾਰਤ ਵਿੱਚ ਫੇਰਬਦਲ ਕਰਦਿਆਂ ਪੰਜ ਵਿਧਾਇਕਾਂ ਨੂੰ ਮੰਤਰੀ ਬਣਾ ਦਿੱਤਾ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਚੰਡੀਗੜ੍ਹ ਦੇ ਰਾਜ ਭਵਨ ਵਿੱਚ ਹਲਫ਼ਦਾਰੀ ਸਮਾਗਮ ਦੌਰਾਨ ਨਵੇਂ ਮੰਤਰੀਆਂ ਨੂੰ ਹਲਫ਼ ਦਿਵਾਇਆ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਪਾਰਟੀ ਦੇ ਹੋਰ ਆਗੂ ਮੌਜੂਦ ਸਨ। ਕੈਬਨਿਟ ਮੰਤਰੀ ਵਜੋਂ ਹਲਫ਼ ਲੈਣ ਵਾਲਿਆਂ ਵਿੱਚ ਹਰਦੀਪ ਸਿੰਘ ਮੁੰਡੀਆਂ, ਬਰਿੰਦਰ ਕੁਮਾਰ ਗੋਇਲ, ਤਰੁਨਪ੍ਰੀਤ ਸਿੰਘ ਸੌਂਦ, ਡਾ. ਰਵਜੋਤ ਸਿੰਘ ਅਤੇ ਮਹਿੰਦਰ ਭਗਤ ਸ਼ਾਮਲ ਹਨ। ਉਨ੍ਹਾਂ ਪੰਜਾਬੀ ਵਿੱਚ ਹਲਫ਼ ਲਿਆ। ਇਸ ਵਾਰ ਮਾਲਵਾ ਖੇਤਰ ਦੇ ਤਿੰਨ ਅਤੇ ਦੋਆਬਾ ਖੇਤਰ ਦੇ ਦੋ ਵਿਧਾਇਕਾਂ ਨੂੰ ਮੰਤਰੀ ਬਣਾਇਆ ਗਿਆ ਹੈ। ਸੂਬੇ ਵਿੱਚ ਢਾਈ ਸਾਲ ਪਹਿਲਾਂ ਸੱਤਾ ਵਿੱਚ ਆਈ ‘ਆਪ’ ਦਾ ਮੰਤਰੀ ਮੰਡਲ ਵਿੱਚ ਇਹ ਹੁਣ ਤੱਕ ਦਾ ਚੌਥਾ ਫੇਰਬਦਲ ਹੈ। ਇਸ ਤੋਂ ਪਹਿਲਾਂ ਚਾਰ ਮੰਤਰੀਆਂ ਚੇਤਨ ਸਿੰਘ ਜੌੜਾਮਾਜਰਾ, ਅਨਮੋਲ ਗਗਨ ਮਾਨ, ਬਲਕਾਰ ਸਿੰਘ ਅਤੇ ਬ੍ਰਹਮ ਸ਼ੰਕਰ ਜਿੰਪਾ ਨੂੰ ਮੰਤਰੀ ਮੰਡਲ ਵਿੱਚੋਂ ਹਟਾ ਦਿੱਤਾ ਗਿਆ ਸੀ।
ਚੋਣਾਂ ਤੋਂ ਐਨ ਪਹਿਲਾਂ, ਪੰਜਾਬ ਸਰਕਾਰ ਦੇ ਮੰਤਰੀ ਮੰਡਲ ਵਿੱਚ ਤਬਦੀਲੀ ਨੇ ਛੇੜੀ ਸਿਆਸੀ ਚਰਚਾ
Published:






