4.3 C
New York

ਪ੍ਰਸਿੱਧ ਪੰਜਾਬੀ ਸੰਗੀਤਕਾਰ ਚਰਨਜੀਤ ਆਹੂਜਾ ਦਾ ਅੰਤਿਮ ਸਸਕਾਰ ਅੱਜ ਮੋਹਾਲੀ ਵਿਖੇ

Published:

Rate this post

ਮੋਹਾਲੀ/ਪੰਜਾਬ ਪੋਸਟ

ਪ੍ਰਸਿੱਧ ਪੰਜਾਬੀ ਸੰਗੀਤਕਾਰ ਚਰਨਜੀਤ ਆਹੂਜਾ ਜੋ ਕਿ ਲੰਘੇ ਕੱਲ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਸਨ, ਉਨਾਂ ਦਾ ਅੰਤਿਮ ਸਸਕਾਰ ਅੱਜ ਮੋਹਾਲੀ ਵਿੱਚ ਕੀਤਾ ਜਾਵੇਗਾ। ਬਲੌਂਗੀ ਦੇ ਸ਼ਮਸ਼ਾਨਘਾਟ ਵਿੱਚ ਦੁਪਹਿਰ 1 ਵਜੇ ਅੰਤਿਮ ਰਸਮਾਂ ਹੋਣਗੀਆਂ। ਕੈਂਸਰ ਨਾਲ ਲੰਬੀ ਲੜਾਈ ਤੋਂ ਬਾਅਦ ਐਤਵਾਰ ਨੂੰ ਉਨ੍ਹਾਂ ਦਾ ਆਪਣੇ ਘਰ ਵਿੱਚ ਦਿਹਾਂਤ ਹੋ ਗਿਆ ਸੀ। ਆਹੂਜਾ ਦੇ ਤਿੰਨ ਪੁੱਤਰ ਹਨ। ਸਭ ਤੋਂ ਵੱਡਾ ਪੁੱਤਰ ਸਚਿਨ ਆਹੂਜਾ ਵੀ ਪੰਜਾਬੀ ਸੰਗੀਤ ਉਦਯੋਗ ਵਿੱਚ ਇੱਕ ਪ੍ਰਮੁੱਖ ਨਾਂਅ ਹੈ। ਚਰਨਜੀਤ ਆਹੂਜਾ ਨੂੰ ਪੰਜਾਬੀ ਸੰਗੀਤ ਦੇ ਸ਼ਿਲਪਕਾਰ ਵਜੋਂ ਜਾਣਿਆ ਜਾਂਦਾ ਸੀ। ਉਨ੍ਹਾਂ ਦੀਆਂ ਸੁਰਾਂ ਅੱਜ ਵੀ ਲੋਕ ਗੀਤਾਂ, ਵਿਆਹਾਂ ਅਤੇ ਸੱਭਿਆਚਾਰਕ ਸਮਾਗਮਾਂ ਵਿੱਚ ਗੂੰਜਦੀਆਂ ਹਨ। ਉਨ੍ਹਾਂ ਦੀਆਂ ਸੁਰਾਂ ਨੇ 1980 ਅਤੇ 1990 ਦੇ ਦਹਾਕੇ ਵਿੱਚ ਪੰਜਾਬੀ ਸੰਗੀਤ ਉਦਯੋਗ ਨੂੰ ਇੱਕ ਨਵੀਂ ਪਛਾਣ ਦਿੱਤੀ। ਆਹੂਜਾ ਦੀਆਂ ਸੁਰਾਂ ਨੇ ਬਹੁਤ ਸਾਰੇ ਲੋਕ ਗਾਇਕਾਂ ਨੂੰ ਪ੍ਰਸਿੱਧੀ ਦਿਵਾਈ ਹੈ, ਜਿਨ੍ਹਾਂ ਵਿੱਚ ਸੁਰਜੀਤ ਬਿੰਦਰਖੀਆ, ਕੁਲਦੀਪ ਮਾਣਕ, ਗੁਰਦਾਸ ਮਾਨ, ਚਮਕੀਲਾ, ਗੁਰਕਿਰਪਾਲ ਸੁਰਪੁਰੀ ਅਤੇ ਸਤਵਿੰਦਰ ਬੁੱਗਾ ਸ਼ਾਮਲ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਗਾਇਕ ਦਿਲਜੀਤ ਦੋਸਾਂਝ, ਅਦਾਕਾਰਾ ਨਿਰਮਲ ਰਿਸ਼ੀ, ਗਾਇਕ ਮਾਸਟਰ ਸਲੀਮ ਅਤੇ ਹੋਰ ਕਲਾਕਾਰਾਂ ਨੇ ਉਨ੍ਹਾਂ ਦੇ ਦਿਹਾਂਤ ‘ਤੇ ਦੁੱਖ ਪ੍ਰਗਟ ਕੀਤਾ ਹੈ।

Read News Paper

Related articles

spot_img

Recent articles

spot_img