ਵਿਧਾਨ ਸਭਾ ਇਜਲਾਸ ਦੇ ਅਖੀਰਲੇ ਦਿਨ ਮੁੱਖ ਮੰਤਰੀ ਵੱਲੋਂ ਹੜ੍ਹਾਂ ਦੇ ਨੁਕਸਾਨ ਲਈ ਮੁਆਵਜ਼ੇ ਦਾ ਐਲਾਨ

Published:

Rate this post

ਚੰਡੀਗੜ੍ਹ/ਪੰਜਾਬ ਪੋਸਟ
ਹੜ੍ਹ ਦੀ ਸਥਿਤੀ ਉਪਰੰਤ ਸੱਦੇ ਗਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਆਖਰੀ ਦਿਨ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਹੜ੍ਹਾਂ ਦੌਰਾਨ ਹੋਏ ਨੁਕਸਾਨ ਲਈ ਕਿਸਾਨਾਂ ਨੂੰ ਦਿੱਤੇ ਜਾਣ ਵਾਲੇ ਮੁਆਵਜ਼ੇ ਸਬੰਧੀ ਐਲਾਨ ਕੀਤਾ। ਉਨ੍ਹਾਂ ਕਿਹਾ ਕਿ 26 ਤੋਂ 33 ਫ਼ੀਸਦੀ ਤੱਕ ਖਰਾਬ ਹੋ ਚੁੱਕੀ ਫ਼ਸਲ ਲਈ ਕਿਸਾਨਾਂ ਨੂੰ ਪ੍ਰਤੀ ਏਕੜ ਦਾ ਮੁਆਵਜ਼ਾ ਦਿੱਤਾ ਜਾਵੇਗਾ। ਇਸੇ ਤਰ੍ਹਾਂ ਲੈ ਕੇ 100 ਫ਼ੀਸਦੀ ਤੱਕ ਖਰਾਬ ਹੋ ਚੁੱਕੀ ਫ਼ਸਲ ਲਈ ਕਿਸਾਨਾਂ ਨੂੰ 20 ਹਜ਼ਾਰ ਰੁਪਏ ਪ੍ਰਤੀ ਏਕੜ ਦਾ ਮੁਆਵਜ਼ਾ ਦਿੱਤਾ ਜਾਵੇਗਾ। ਦਰਿਆਵਾਂ ਦੀ ਭੇਂਟ ਚੜ੍ਹੀਆਂ ਸਬੰਧੀ ਬੋਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ‘ਅਸੀਂ ਰੁੜ੍ਹ ਚੁੱਕੀਆਂ ਨੂੰ ਜ਼ਮੀਨਾਂ ਨੂੰ ਵਾਪਸ ਤਾਂ ਨਹੀਂ ਲਿਆ ਸਕਦੇ ਪਰ ਉਨ੍ਹਾਂ ਜ਼ਮੀਨਾਂ ਦੇ ਮਾਲਕਾਂ ਨੂੰ ਅਸੀਂ 47,500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਪੈਸੇ ਦਿਆਂਗੇ ਜਦਕਿ ਰੇਤੇ ਨਾਲ ਭਰ ਚੁੱਕੇ ਖੇਤਾਂ ਨੂੰ ਸਾਫ਼ ਕਰਨ ਲਈ ਅਸੀਂ ਕਿਸਾਨਾਂ ਨੂੰ 7,200 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਪੈਸੇ ਦੇਵਾਂਗੇ’। ਮੁੱਖ ਮੰਤਰੀ ਨੇ ਕਿਹਾ ਕਿ ਇਹ ਸਾਰਾ ਮੁਆਵਜ਼ਾ ਦੀਵਾਲੀ ਤੋਂ ਪਹਿਲਾਂ 15 ਅਕਤੂਬਰ ਤੋਂ ਦਿੱਤਾ ਜਾਵੇਗਾ। ਇਸ ਦਰਮਿਆਨ, ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਆਖਰੀ ਦਿਨ ਸੱਤਾਧਾਰੀ ਤੇ ਵਿਰੋਧੀ ਧਿਰ ਦਰਮਿਆਨ ਤਿੱਖੀਆਂ ਝੜਪਾਂ ਵੀ ਹੋਈਆਂ। ਕੈਬਿਨੇਟ ਮੰਤਰੀ ਅਮਨ ਅਰੋੜਾ ਨੇ ਜਿੱਥੇ ਦਰਿਆਵਾਂ ਦੀ ਸਫਾਈ ਨਾ ਹੋਣ ਲਈ ਪਿਛਲੀ ਕਾਂਗਰਸ ਸਰਕਾਰ ਨੂੰ ਜ਼ਿੰਮੇਵਾਰ ਦੱਸਿਆ, ਉਥੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਜਲ ਸਰੋਤ ਵਿਭਾਗ ਵੱਲੋ ਹੜ੍ਹ ਰੋਕਣ ਲਈ ਕੀਤੇ ਪ੍ਰਬੰਧਾਂ ਦੀਆਂ ਨਕਾਮੀਆਂ ’ਤੇ ਉਂਗਲ ਚੁੱਕੀ।

Read News Paper

Related articles

spot_img

Recent articles

spot_img