ਪੰਜਾਬ ਪੋਸਟ/ਬਿਓਰੋ
ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਕਿਹਾ ਕਿ ਭਾਰਤ ਸਰਹੱਦ ਪਾਰ ਤੋਂ ਹੋਣ ਵਾਲੀ ਕਿਸੇ ਵੀ ਅੱਤਵਾਦੀ ਕਾਰਵਾਈ ਦਾ ਜਵਾਬ ਦੇਣ ਲਈ ਵਚਨਬੱਧ ਹੈ ਅਤੇ ਜੋਰ ਦੇ ਕੇ ਕਿਹਾ ਕਿ ਕਿਉਂਕਿ ਅੱਤਵਾਦੀ ਨਿਯਮਾਂ ਨੂੰ ਨਹੀਂ ਮੰਨਦੇ, ਉਨ੍ਹਾਂ ਨੂੰ ਜੁਆਬ ਦੇਣ ਲਈ ਕੋਈ ਨਿਯਮ ਨਹੀਂ ਹੈ। ਸ੍ਰੀ ਜੈਸ਼ੰਕਰ ਨੇ ਸਾਂਝੇ ਪ੍ਰਗਤੀਸ਼ੀਲ ਗਠਜੋੜ (ਯੂ. ਪੀ. ਏ.) ਸਰਕਾਰ ’ਤੇ 2008 ਦੇ 26/11 ਦੇ ਮੁੰਬਈ ਅੱਤਵਾਦੀ ਹਮਲਿਆਂ ਦੇ ਜਵਾਬ ’ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਸਰਕਾਰੀ ਪੱਧਰ ’ਤੇ ਬਹੁਤੀ ਚਰਚਾ ਦਾ ਕੋਈ ਅਰਥ ਨਹੀਂ ਨਿਕਲਿਆ ਕਿਉਂਕਿ ਇਹ ਮੰਨਿਆ ਜਾਂਦਾ ਸੀ ਕਿ ਪਾਕਿਸਤਾਨ ’ਤੇ ਹਮਲੇ ਦੀ ਕੀਮਤ ਉਸ ’ਤੇ ਹਮਲਾ ਨਾ ਕਰਨ ਨਾਲੋਂ ਵੱਧ ਹੋਵੇਗੀ।