ਨਵੀਂ ਦਿੱਲੀ/ਪੰਜਾਬ ਪੋਸਟ
ਕਾਂਗਰਸ ਪਾਰਟੀ ਨੇ ਅੱਜ ਐਲਾਨੇ ਹਰਿਆਣਾ ਵਿਧਾਨ ਸਭਾ ਦੇ ਨਤੀਜਿਆਂ ’ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਚੋਣ ਨਤੀਜੇ ਲੋਕਾਂ ਦੀਆਂ ਆਸਾਂ ਅਨੁਸਾਰ ਨਹੀਂ ਆਏ। ਇਸ ਤੋਂ ਇਲਾਵਾ ਤਿੰਨ ਜ਼ਿਲ੍ਹਿਆਂ ਵਿਚ ਵੋਟਾਂ ਦੀ ਗਿਣਤੀ ਦੀ ਪ੍ਰਕਿਰਿਆ ਅਤੇ ਈਵੀਐਮ ਮਸ਼ੀਨਾਂ ਬਾਰੇ ਸ਼ਿਕਾਇਤਾਂ ਮਿਲੀਆਂ ਹਨ ਜਿਸ ਦੀ ਸ਼ਿਕਾਇਤ ਚੋਣ ਕਮਿਸ਼ਨ ਨੂੰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਚੋਣਾਂ ਦੇ ਨਤੀਜਿਆਂ ਨੂੰ ਸਵੀਕਾਰ ਕਰਨਾ ਸੰਭਵ ਨਹੀਂ ਹੈ ਜਿਸ ਕਰ ਕੇ ਇਸ ਬਾਰੇ ਚੋਣ ਕਮਿਸ਼ਨ ਨੂੰ ਜਾਣੂ ਕਰਵਾਇਆ ਜਾਵੇਗਾ। ਕਾਂਗਰਸ ਦਾ ਇਲਜ਼ਾਮ ਇਹ ਹੈ ਕਿ ਇਹ ਚੋਣ ਨਤੀਜੇ ਜ਼ਮੀਨੀ ਹਕੀਕਤ ਤੋਂ ਉਲਟ ਹਨ। ਦੱਸਣਾ ਬਣਦਾ ਹੈ ਕਿ ਵੋਟਾਂ ਦੀ ਗਿਣਤੀ ਤੋਂ ਪਹਿਲਾਂ ਹਰਿਆਣਾ ਵਿਧਾਨ ਸਭਾ ਚੋਣਾਂ ਵਿਚ ਇਸ ਵਾਰ ਕਾਂਗਰਸ ਨੂੰ ਬਹੁਮਤ ਦਰਸਾਇਆ ਗਿਆ ਸੀ ਪਰ ਇਸ ਵਾਰ ਦੇ ਨਤੀਜਿਆਂ ਵਿਚ ਭਾਜਪਾ ਨੇ ਉਲਟ ਫੇਰ ਕਰ ਦਿੱਤਾ ਹੈ।
ਕਾਂਗਰਸ ਵੱਲੋਂ ਤਿੰਨ ਜ਼ਿਲ੍ਹਿਆਂ ’ਚ ਵੋਟਾਂ ਦੀ ਗਿਣਤੀ ਠੀਕ ਨਾ ਹੋਣ ’ਤੇ ਚੋਣ ਕਮਿਸ਼ਨ ਕੋਲ ਸ਼ਿਕਾਇਤ

Published: