ਸੈਨ ਜੋਸੇ/ਪੰਜਾਬ ਪੋਸਟ
ਕੋਸਟਾਰੀਕਾ ਦੇਸ਼ ਨੇ ਭਾਰਤ ਅਤੇ ਮੱਧ ਏਸ਼ੀਆ ਸਮੇਤ ਅਮਰੀਕਾ ’ਚ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਵਾਪਸ ਲਿਆਉਣ ਲਈ ਇੱਕ ‘ਪੁਲ’ ਵਜੋਂ ਕੰਮ ਕਰਨ ’ਤੇ ਸਹਿਮਤੀ ਪ੍ਰਗਟਾਈ ਹੈ। ਕੋਸਟਾਰੀਕਾ ਦੇ ਰਾਸ਼ਟਰਪਤੀ ਰੋਡਰਿਗੋ ਚੇਵਸ ਰੋਬਲਸ ਦੇ ਦਫਤਰ ਨੇ ਇਕ ਬਿਆਨ ਵਿਚ ਕਿਹਾ ਕਿ 200 ਪ੍ਰਵਾਸੀਆਂ ਦਾ ਪਹਿਲਾ ਸਮੂਹ ਇੱਕ ਵਪਾਰਕ ਉਡਾਣ ਰਾਹੀਂ ਜੁਆਨ ਸੈਂਟਾਮਾਰੀਆ ਕੌਮਾਂਤਰੀ ਹਵਾਈ ਅੱਡੇ ’ਤੇ ਪਹੁੰਚੇਗਾ। ਕੋਸਟਾਰੀਕਾ ਦੀ ਸਰਕਾਰ ਨੇ 200 ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਉਨ੍ਹਾਂ ਦੇ ਦੇਸ਼ ਵਾਪਸ ਭੇਜਣ ’ਚ ਅਮਰੀਕਾ ਨਾਲ ਸਹਿਯੋਗ ਕਰਨ ਲਈ ਸਹਿਮਤੀ ਦਿਤੀ। ਬਿਆਨ ਵਿਚ ਕਿਹਾ ਗਿਆ ਹੈ ਕਿ ਇਹ ਮੱਧ ਏਸ਼ੀਆ ਅਤੇ ਭਾਰਤ ਦੇ ਦੇਸ਼ਾਂ ਦੇ ਲੋਕ ਹਨ ਹਾਲਾਂਕਿ ਫਿਲਹਾਲ ਇਹ ਨਹੀਂ ਦੱਸਿਆ ਗਿਆ ਕਿ ਉਨ੍ਹਾਂ ਵਿਚੋਂ ਕਿੰਨੇ ਭਾਰਤ ਦੇ ਹਨ।







