ਮੁੰਬਈ/ਪੰਜਾਬ ਪੋਸਟ
ਨਿਊਜ਼ੀਲੈਂਡ ਨੇ ਮੁੰਬਈ ਵਿਖੇ ਹੋਏ ਤੀਜੇ ਟੈਸਟ ‘ਚ ਵੀ ਭਾਰਤ ਨੂੰ 25 ਦੌੜਾਂ ਨਾਲ ਹਰਾ ਦਿੱਤਾ ਹੈ। ਇਸ ਨਾਲ ਟੀਮ ਨੇ ਤਿੰਨ ਮੈਚਾਂ ਦੀ ਸੀਰੀਜ਼ 3-0 ਨਾਲ ਜਿੱਤ ਲਈ ਹੈ ਅਤੇ ਇਤਿਹਾਸ ਵਿੱਚ ਪਹਿਲੀ ਵਾਰ ਭਾਰਤ ‘ਚ ਟੈਸਟ ਸੀਰੀਜ਼ ਜਿੱਤੀ ਹੈ। ਭਾਰਤੀ ਟੀਮ ਦੀ 24 ਸਾਲ ਬਾਅਦ ਘਰੇਲੂ ਮੈਦਾਨ ‘ਤੇ ਕਲੀਨ ਸਵੀਪ ਹਾਰ ਹੋਈ ਹੈ। ਇਸ ਤੋਂ ਪਹਿਲਾਂ ਟੀਮ ਇੰਡੀਆ ਸਾਲ 2000 ‘ਚ 2 ਮੈਚਾਂ ਦੀ ਟੈਸਟ ਸੀਰੀਜ਼ ‘ਚ ਦੱਖਣੀ ਅਫਰੀਕਾ ਦੇ ਹੱਥੋਂ ਕਲੀਨ ਸਵੀਪ ਹੋਈ ਸੀ। ਮੁੰਬਈ ਦੇ ਵਾਨਖੇੜੇ ਸਟੇਡੀਅਮ ‘ਚ ਖੇਡੇ ਗਏ ਮੈਚ ‘ਚ ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਆਪਣੀ ਪਹਿਲੀ ਪਾਰੀ ‘ਚ 235 ਦੌੜਾਂ ਬਣਾਈਆਂ। ਜਵਾਬ ‘ਚ ਭਾਰਤੀ ਟੀਮ ਪਹਿਲੀ ਪਾਰੀ ‘ਚ 263 ਦੌੜਾਂ ‘ਤੇ ਆਲ ਆਊਟ ਹੋ ਗਈ। ਭਾਰਤ ਕੋਲ 28 ਦੌੜਾਂ ਦੀ ਬੜ੍ਹਤ ਸੀ ਇਸ ਕਰਕੇ ਦੂਜੀ ਪਾਰੀ ਵਿੱਚ ਭਾਰਤ ਨੂੰ 147 ਦੌੜਾਂ ਦਾ ਟੀਚਾ ਮਿਲਿਆ ਸੀ। ਜਵਾਬ ‘ਚ ਟੀਮ 121 ਦੌੜਾਂ ‘ਤੇ ਆਲ ਆਊਟ ਹੋ ਗਈ ਅਤੇ ਭਾਰਤ ਦੀ ਇਹ ਵੱਡੀ ਹਾਰ ਹੋਈ ਹੈ।
ਤੀਜੇ ਟੈਸਟ ਮੈਚ ਵਿੱਚ ਨਿਊਜ਼ੀਲੈਂਡ ਨੇ ਭਾਰਤ ਨੂੰ ਹਰਾਇਆ; 3 ਮੈਚਾਂ ਦੀ ਲੜੀ 3-0 ਨਾਲ ਜਿੱਤੀ
Published: