ਲੁਧਿਆਣਾ/ਪੰਜਾਬ ਪੋਸਟ
ਪੰਜਾਬ ਦੇ ਅੰਮ੍ਰਿਤਸਰ ਵਿਚ ਡਾ. ਭੀਮ ਰਾਉ ਅੰਬੇਦਕਰ ਦੇ ਬੁੱਤ ਨੂੰ ਖੰਡਤ ਕਰਨ ਦੇ ਵਿਰੋਧ ’ਚ ਅੱਜ ਦਲਿਤ ਸਮਾਜ ਨੇ 4 ਜ਼ਿਲ੍ਹਿਆਂ ਅੰਮ੍ਰਿਤਸਰ, ਜਲੰਧਰ, ਲੁਧਿਆਣਾ ਅਤੇ ਮੋਗਾ ਵਿਚ ਬੰਦ ਦਾ ਸੱਦਾ ਦਿੱਤਾ ਗਿਆ ਸੀ ਜਿਸ ਦਾ ਕਾਫੀ ਥਾਵਾਂ ਉੱਤੇ ਵੱਡਾ ਅਸਰ ਨਜ਼ਰ ਆਇਆ। ਲੁਧਿਆਣਾ ਵਿਚ ਮੁਲਜ਼ਮ ਦੇ ਵਿਰੁਧ ਨੈਸ਼ਨਲ ਸਿਕਉਰਿਟੀ ਐਕਟ ਦੇ ਹੇਠਾਂ ਮਾਮਲਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਦਲਿਤ ਸਮਾਜ ਨੇ ਅੰਮ੍ਰਿਤਸਰ-ਦਿੱਲੀ ਹਾਈਵੇਅ ਜਾਮ ਕੀਤਾ। ਪ੍ਰਦਰਸ਼ਨਕਾਰੀਆਂ ਨੇ ਜ਼ਿਲ੍ਹੇ ਦੇ ਘੰਟਾਘਰ ਚੌਕ ’ਚ ਇਕੱਠੇ ਹੋ ਕੇ ਮਾਰਚ ਕਢਿਆ ਅਤੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ। ਪੰਜਾਬ ਸਰਕਾਰ ਦੇ ਮੰਤਰੀ ਕੁਲਦੀਪ ਧਾਲੀਵਾਲ ਦਾ ਕਹਿਣਾ ਹੈ ਕਿ ਪੁਲਿਸ ਖ਼ੁਦ ਇਸ ਮਾਮਲੇ ਦੀ ਜਾਂਚ ਕਰੇਗੀ ਅਤੇ ਪੂਰੀ ਘਟਨਾ ਦੇ ਪਿੱਛੇ ਦੀ ਕਹਾਣੀ ਜਨਤਕ ਕਰੇਗੀ ਹਾਲਾਂਕਿ ਪੁਲਿਸ ਨੇ ਇਸ ਮਾਮਲੇ ਵਿਚ ਅਕਾਸ਼ਦੀਪ ਦੇ ਵਿਰੁਧ 26 ਜਨਵਰੀ ਨੂੰ ਐਫ਼. ਆਈ. ਆਰ. ਦਰਜ ਕਰ ਲਈ ਸੀ। ਪੁਲਿਸ ਨੇ ਆਕਾਸ਼ਦੀਪ ‘ਤੇ 8 ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ।
ਦਲਿਤ ਜਥੇਬੰਦੀਆਂ ਵੱਲੋਂ ਦਿੱਤੇ ‘ਪੰਜਾਬ ਬੰਦ’ ਦੇ ਸੱਦੇ ਦਾ ਅੱਜ ਵਿਖਿਆ ਵੱਡਾ ਅਸਰ

Published: