ਜਲੰਧਰ/ਪੰਜਾਬ ਪੋਸਟ
ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀਆਂ ਚੋਣਾਂ ਦੇ ਮਾਹੌਲ ਵਿੱਚ ਚਰਚਾ ਦਾ ਵਿਸ਼ਾ ਬਣੇ ਇੱਕ ਮਸਲੇ ਉੱਤੇ ਤਾਜ਼ਾ ਕਾਰਵਾਈ ਹੋਈ ਹੈ। ਇਸ ਤਹਿਤ, ਚੋਣ ਕਮਿਸ਼ਨ ਨੇ ਗੈਂਗਸਟਰ ਦਲਜੀਤ ਭਾਨਾ ਦੀ ਪੈਰੋਲ ਰੱਦ ਕਰ ਦਿੱਤੀ ਹੈ ਅਤੇ ਇਸ ਕਰਕੇ ਉਸ ਨੂੰ ਹੁਣ ਫਿਰ ਤੋਂ ਜੇਲ੍ਹ ਜਾਣਾ ਪਵੇਗਾ। ਇਸ ਤੋਂ ਪਹਿਲਾਂ, ਕਾਂਗਰਸ ਅਤੇ ਭਾਜਪਾ ਨੇ ਚੋਣ ਕਮਿਸ਼ਨ ਨੂੰ ਸ਼ਿਕਾਇਤ ਦਿੱਤੀ ਸੀ ਕਿ ਦਲਜੀਤ ਭਾਨਾ, ਬਾਹਰ ਆ ਕੇ ਆਮ ਆਦਮੀ ਪਾਰਟੀ (ਆਪ) ਦੇ ਹੱਕ ਵਿਚ ਚੋਣ ਪ੍ਰਚਾਰ ਕਰ ਰਿਹਾ ਸੀ ਅਤੇ ਵੋਟਰਾਂ ਨੂੰ ਕਥਿਤ ਤੌਰ ਉੱਤੇ ਡਰਾ ਧਮਕਾ ਰਿਹਾ ਸੀ। ਇਸ ਤੋਂ ਬਾਅਦ ਹੁਣ ਚੋਣ ਕਮਿਸ਼ਨ ਨੇ ਇਹ ਕਾਰਵਾਈ ਕੀਤੀ ਹੈ।
ਕਾਂਗਰਸ ਅਤੇ ਭਾਜਪਾ ਦੀ ਸ਼ਿਕਾਇਤ ਤੋਂ ਬਾਅਦ ਚੋਣ ਕਮਿਸ਼ਨ ਨੇ ਗੈਂਗਸਟਰ ਦਲਜੀਤ ਭਾਨਾ ਦੀ ਪੈਰੋਲ ਰੱਦ ਕੀਤੀ
Published: