ਚੰਡੀਗੜ੍ਹ/ਪੰਜਾਬ ਪੋਸਟ
ਖਾਲਿਸਤਾਨ ਸਮੱਰਥਕ ‘ਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਸਾਥੀ ਦਲਜੀਤ ਕਲਸੀ ਨੇ ਆਪਣੇ ‘ਤੇ ਲਗਾਏ ਗਏ NSA ਨੂੰ ਹਾਈਕੋਰਟ ‘ਚ ਫਿਰ ਤੋਂ ਚੁਣੌਤੀ ਦਿੱਤੀ ਹੈ। ਉਸ ਨੇ ਅਦਾਲਤ ‘ਚ ਕਿਹਾ ਹੈ ਕਿ ਉਸ ਦਾ ਅਜਨਾਲਾ ਕੇਸ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਅਦਾਲਤ ਨੇ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਮਾਮਲੇ ਦੀ ਅਗਲੀ ਸੁਣਵਾਈ 18 ਸਤੰਬਰ ਲਈ ਤੈਅ ਕੀਤੀ ਗਈ ਹੈ।