ਸੁਵਾ, ਫ਼ਿਜ਼ੀ/ਪੰਜਾਬ ਪੋਸਟ
ਫਿਜ਼ੀ ਦੌਰੇ ’ਤੇ ਗਏ ਭਾਰਤ ਦੇ ਰਾਸ਼ਟਰਪਤੀ ਦਰੋਪਦੀ ਮੁਰਮੂ ਦਾ ਸੁਵਾ ਦੇ ਸਟੇਟ ਹਾਊਸ ਵਿੱਚ ਉਨ੍ਹਾਂ ਦੇ ਫਿਜ਼ੀਅਨ ਹਮਰੁਤਬਾ ਰਤੂ ਵਿਲੀਅਮ ਮਾਵਾਲੀਲੀ ਕਾਟੋਨੀਵਰੇ ਨੇ ਸਵਾਗਤ ਕੀਤਾ। ਦੋਵਾਂ ਨੇਤਾਵਾਂ ਦੀ ਮੁਲਾਕਾਤ ਦੌਰਾਨ ਭਾਰਤ-ਫਿਜੀ ਸੰਬੰਧਾਂ ਨੂੰ ਹੋਰ ਡੂੰਘਾ ਕਰਨ ਦੇ ਤਰੀਕਿਆਂ ’ਤੇ ਚਰਚਾ ਕੀਤੀ ਗਈ। ਇਸ ਦੌਰਾਨ ਭਾਰਤੀ ਕਮਿਊਨਿਟੀ ਪ੍ਰੋਗਰਾਮ ਵਿਚ ਬੋਲਦਿਆਂ ਕਿਹਾ ਕਿ ਕੋਵਿਡ-19 ਮਹਾਂਮਾਰੀ ਦੇ ਦੌਰਾਨ ਦੇਖਿਆ ਗਿਆ ਹੈ ਕਿ ਭਾਰਤ ਨੇ ਵੱਖ-ਵੱਖ ਦੇਸ਼ਾਂ ਨੂੰ ਟੀਕੇ ਭੇਜਣ ਲਈ ‘ਟੀਕਾ ਮਿੱਤਰੀ’ ਪ੍ਰੋਗਰਾਮ ਸ਼ੁਰੂ ਕੀਤਾ ਸੀ। ਉਨ੍ਹਾਂ ਕਿਹਾ ਕਿ ਆਲਮੀ ਦੱਖਣ ਦੇ ਹਿੱਤਾਂ ਨੂੰ ਅੱਗੇ ਵਧਾਉਣ ਲਈ ਹਰ ਮੰਚ ’ਤੇ ਆਪਣੀ ਆਵਾਜ਼ ਬੁਲੰਦ ਕਰਾਂਗੇ। ਉਨ੍ਹਾਂ ਅੱਗੇ ਕਿਹਾ ਕਿ ਜਿਵੇਂ ਕਿ ਅਸੀਂ 2047 ਤੱਕ ‘ਵਿਕਸਿਤ ਭਾਰਤ’ ਦੇ ਆਪਣੇ ਵਿਜ਼ਨ ਵੱਲ ਵਧ ਰਹੇ ਹਾਂ, ਅਸੀਂ ਵਿਦੇਸ਼ੀ ਭਾਰਤੀ ਭਾਈਚਾਰੇ ਨਾਲ ਆਪਣੇ ਸੰਬੰਧਾਂ ਨੂੰ ਮਜ਼ਬੂਤ ਕਰਨਾ ਚਾਹੁੰਦੇ ਹਾਂ।