ਅਮਰੀਕਾ/ਪੰਜਾਬ ਪੋਸਟ
ਜ਼ਿਲ੍ਹਾ ਕਪੂਰਥਲਾ ਦੀ ਤਹਿਸੀਲ ਸੁਲਤਾਨਪੁਰ ਲੋਧੀ ਨਾਲ ਸੰਬੰਧਿਤ ਪੰਜਾਬੀ ਨੌਜਵਾਨ ਦੀ ਅਮਰੀਕਾ ਵਿੱਚ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਸੁਲਤਾਨਪੁਰ ਲੋਧੀ ਸ਼ਹਿਰ ਦੇ ਨੌਜਵਾਨ ਅਜੈ ਪਾਲ ਸਿੰਘ ਢਿੱਲੋਂ (35) ਉਰਫ ਰੰਮੀ ਢਿੱਲੋਂ ਪੁੱਤਰ ਨਰਿੰਦਰ ਸਿੰਘ ਢਿੱਲੋ ਵਾਸੀ ਮੁਹੱਲਾ ਪੰਡੋਰੀ ਹਾਲ ਵਾਸੀ ਅਮਰੀਕਾ ਦੀ ਕੈਲੀਫੋਰਨੀਆ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।