ਚੰਡੀਗੜ੍ਹ/ਪੰਜਾਬ ਪੋਸਟ
ਬਲਾਤਕਾਰ ਮਾਮਲੇ ਵਿੱਚ ਸਜ਼ਾ ਕੱਟ ਰਹੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਫਿਰ 21 ਦਿਨਾਂ ਦੀ ਫਰਲੋ ਮਿਲ ਗਈ ਹੈ।ਉਹ 21 ਦਿਨਾਂ ਲ਼ਈ ਜੇਲ੍ਹ ਤੋਂ ਬਾਹਰ ਆ ਗਏ ਹਨ, ਇਸ ਤੋਂ ਪਹਿਲਾਂ ਵੀ ਉਹ ਕਈ ਵਾਰ ਬਾਹਰ ਆ ਚੁੱਕੇ ਹਨ।ਰਾਮ ਰਹੀਮ ਪਿਛਲੇ 2 ਸਾਲਾਂ ਵਿੱਚ 8ਵੀਂ ਪੈਰੋਲ ਜਾਂ ਫਰਲੋ ਰਾਹੀਂ ਜੇਲ੍ਹ ਤੋਂ ਬਾਹਰ ਆਏ ਹਨ। ਡੇਰਾ ਮੁਖੀ ਨੂੰ ਵਾਰ-ਵਾਰ ਮਿਲਦੀ ਪੈਰੋਲ ਅਤੇ ਫਰਲੋ ਉੱਤੇ ਕਈ ਲੋਕ ਸਵਾਲ ਚੁੱਕੇ ਜਾ ਰਹੇ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪੰਥਕ ਜਥੇਬੰਦੀਆਂ ਡੇਰਾ ਮੁਖੀ ਨੂੰ ਲਗਾਤਾਰ ਪੈਰੋਲ ਦਿੱਤੇ ਜਾਣ ਦਾ ਵਿਰੋਧ ਕਰ ਰਹੀਆਂ ਹਨ।ਇਸ ਨੂੰ ਅਦਾਲਤ ਵਿੱਚ ਵੀ ਚੁਣੌਤੀ ਦਿੱਤੀ ਗਈ ਸੀ। ਅਦਾਲਤ ਨੇ ਵੀ ਵਾਰ-ਵਾਰ ਪੈਰੋਲ ਦੇਣ ਉੱਤੇ ਇਤਰਾਜ਼ ਜਾਹਰ ਕੀਤਾ ਸੀ। ਡੇਰਾ ਮੁਖੀ ਨੂੰ ਲਗਾਤਾਰ ਮਿਲ ਰਹੀ ਪੈਰੋਲ ਨੇ ਕਈ ਸਵਾਲ ਖੜ੍ਹੇ ਕੀਤੇ ਹਨ।
ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਫਿਰ ਮਿਲੀ 21 ਦਿਨਾਂ ਦੀ ਫਰਲੋ

Published: