ਧੂਰੀ/ਪੰਜਾਬ ਪੋਸਟ
ਸੰਗਰੂਰ ਦੇ ਧੂਰੀ ਹਲਕੇ ਦੇ ਸਾਬਕਾ ਵਿਧਾਇਕ ਧਨਵੰਤ ਸਿੰਘ ਦਾ ਦੇਹਾਂਤ ਹੋ ਗਿਆ। ਉਨਾਂ ਦੀ ਸਿਹਤ ਪਿਛਲੇ ਕੁਝ ਦਿਨਾਂ ਤੋਂ ਖਰਾਬ ਚੱਲ ਰਹੀ ਸੀ। ਉਨਾਂ ਦਾ ਅੰਤਿਮ ਸਸਕਾਰ ਉਨਾਂ ਦੇ ਜੱਦੀ ਪਿੰਡ ਮਾਨਵਾਲਾ ਵਿਖੇ ਭਲਕੇ 12 ਜੂਨ ਨੂੰ ਦੁਪਹਿਰ 12 ਵਜੇ ਕੀਤਾ ਜਾਵੇਗਾ। ਧਨਵੰਤ ਸਿੰਘ ਇੱਕ ਵਾਰ ਕਾਂਗਰਸ ਦੀ ਟਿਕਟ ਤੋਂ ਅਤੇ ਇੱਕ ਵਾਰ ਆਜ਼ਾਦ ਤੌਰ ’ਤੇ ਚੋਣ ਜਿੱਤੇ ਸਨ। ਉਨਾਂ ਨੇ ਆਪਣੇ ਕਾਰਜਕਾਲ ਦੌਰਾਨ ਧੂਰੀ ਅੰਦਰ ਕਈ ਵਿਕਾਸ ਦੇ ਕੰਮ ਕਰਵਾਏ। ਉਨਾਂ ਨੂੰ ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ ਦਾ ਸਿਆਸੀ ਗੁਰੂ ਵੀ ਮੰਨਿਆ ਜਾਂਦਾ ਸੀ। ਉਨਾਂ ਦੇ ਦਿਹਾਂਤ ਉੱਤੇ ਕਈ ਸਿਆਸੀ ਸ਼ਖ਼ਸੀਅਤਾਂ ਨੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ।
ਧੂਰੀ ਹਲਕੇ ਦੇ ਸਾਬਕਾ ਵਿਧਾਇਕ ਧਨਵੰਤ ਸਿੰਘ ਦਾ ਹੋਇਆ ਦਿਹਾਂਤ

Published: