ਅੰਮਿ੍ਤਸਰ/ਪੰਜਾਬ ਪੋਸਟ
ਪਿਛਲੇ ਕੁਝ ਦਿਨਾਂ ਤੋਂ ਸ਼੍ਰੋਮਣੀ ਅਕਾਲੀ ਦਲ ਵਿੱਚ ਚੱਲ ਰਹੀ ਅੰਦਰੂਨੀ ਕਸ਼ਮਕਸ਼ ਅੱਜ ਤੀਜੇ ਦਿਨ ਵੀ ਜਾਰੀ ਰਹੀ ਅਤੇ ਇਸ ਦਰਮਿਆਨ ਦੋਹਾਂ ਧੜਿਆਂ ਦੇ ਬਿਆਨ ਅੱਡੋ ਅੱਡ ਨਜ਼ਰ ਆ ਰਹੇ ਹਨ। ਇਸ ਲੜੀ ਤਹਿਤ ਅੱਜ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਖਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਦਾ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਸਬੰਧੀ ਨਵਾਂ ਬਿਆਨ ਸਾਹਮਣੇ ਆਇਆ ਹੈ। ਪਰਮਿੰਦਰ ਸਿੰਘ ਢੀਡਸਾ ਨੇ ਇਹ ਕਿਹਾ ਹੈ ਕਿ ‘ਸ਼੍ਰੋਮਣੀ ਅਕਾਲੀ ਦਲ ਦਾ ਇੰਜਣ ਇਕੱਲਾ ਹੀ ਭੱਜਿਆ ਫਿਰਦਾ ਹੈ ਅਤੇ ਹੁਣ ਉਸ ਕੋਲ ਡੱਬਿਆਂ ਨੂੰ ਖਿੱਚਣ ਦੀ ਸਮਰੱਥਾ ਨਹੀਂ ਹੈ’। ਮੰਨਿਆ ਜਾ ਰਿਹਾ ਹੈ ਕਿ ਇਸ ਬਿਆਨ ਜ਼ਰੀਏ ਪਰਮਿੰਦਰ ਸਿੰਘ ਢੀਂਡਸਾ ਨੇ ਇੱਕ ਵਾਰ ਫਿਰ ਸੁਖਬੀਰ ਸਿੰਘ ਬਾਦਲ ਦੀ ਪਾਰਟੀ ਪ੍ਰਧਾਨ ਵਜੋਂ ਅਗਵਾਈ ਉੱਤੇ ਸਵਾਲ ਖੜ੍ਹੇ ਕੀਤੇ ਹਨ।
ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਤੋਂ ਬਾਗੀ ਹੋ ਕੇ ਵਿਚਰ ਰਿਹਾ ਧੜਾ ਲਗਾਤਾਰ ਪਾਰਟੀ ਪ੍ਰਧਾਨ ਦੇ ਅਹੁਦੇ ਉੱਤੇ ਤਬਦੀਲੀ ਦੀ ਮੰਗ ਨੂੰ ਸਮੇਂ ਦੀ ਮੁੱਖ ਲੋੜ ਦੱਸ ਰਿਹਾ ਹੈ। ਇਸ ਤੋਂ ਪਹਿਲਾਂ, ਅੱਜ ਹੀ ਸ਼ੋ੍ਰਮਣੀ ਅਕਾਲੀ ਦਲ ਦੇ ਇੱਕ ਹੋਰ ਸੀਨੀਅਰ ਆਗੂ ਗੁਰਬਚਨ ਸਿੰਘ ਬੱਬੇਹਾਲੀ ਨੇ ਇਹ ਕਿਹਾ ਸੀ ਸੁਖਬੀਰ ਬਾਦਲ ਦੇ ਬਿਨਾ ਅਕਾਲੀ ਦਲ ਨਹੀਂ ਚੱਲ ਸਕਦਾ।
ਸ਼੍ਰੋਮਣੀ ਅਕਾਲੀ ਦਲ ਦਾ ਇੰਜਣ ਡੱਬਿਆਂ ਨੂੰ ਖਿੱਚਣ ਦੇ ਸਮਰੱਥ ਨਹੀਂ : ਢੀਂਡਸਾ
Published: