ਵਾਸ਼ਿੰਗਟਨ ਡੀਸੀ/ਪੰਜਾਬ ਪੋਸਟ
ਰੌਸ਼ਨੀਆਂ ਦੇ ਤਿਓਹਾਰ ਦਿਵਾਲੀ ਮੌਕੇ ਅਮਰੀਕਾ ਦੇ ਵ੍ਹਾਈਟ ਹਾਊਸ ਵਿੱਚ ਸਮਾਗਮ ਹੋਇਆ ਜਿਸ ਵਿੱਚ ਰਾਸ਼ਟਰਪਤੀ ਡੋਨਲਡ ਟਰੰਪ ਨੇ ਜਸ਼ਨਾਂ ਵਿੱਚ ਹਿੱਸਾ ਲਿਆ ਅਤੇ ਭਾਰਤ ਦੇ ਲੋਕਾਂ ਅਤੇ ਭਾਰਤੀ-ਅਮਰੀਕੀਆਂ ਨੂੰ ਦੀਵਾਲੀ ਦੇ ਤਿਓਹਾਰ ਦੀਆਂ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ। ਅਮਰੀਕੀ ਰਾਸ਼ਟਰਪਤੀ ਟਰੰਪ ਨੇ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਸ਼ੰਸਾ ਕੀਤੀ ਅਤੇ ਉਨ੍ਹਾਂ ਨੂੰ ਇੱਕ ‘ਮਹਾਨ ਵਿਅਕਤੀ’ ਅਤੇ ‘ਮਹਾਨ ਦੋਸਤ’ ਦੱਸਿਆ। ਉਨ੍ਹਾਂ ਵਪਾਰ ਅਤੇ ਖੇਤਰੀ ਸ਼ਾਂਤੀ ਵਿੱਚ ਅਮਰੀਕਾ-ਭਾਰਤ ਸਬੰਧਾਂ ਦਾ ਵੀ ਜ਼ਿਕਰ ਕੀਤਾ। ਟਰੰਪ ਨੇ ਦੀਵਾਲੀ ਦੇ ਜਸ਼ਨਾਂ ਲਈ ਵ੍ਹਾਈਟ ਹਾਊਸ ਵਿਚ ਰੱਖੇ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ, ‘‘ਮੈਨੂੰ ਭਾਰਤ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੰਦਾ ਹਾਂ। ਮੈਂ ਅੱਜ ਹੀ ਤੁਹਾਡੇ ਪ੍ਰਧਾਨ ਮੰਤਰੀ ਨਾਲ ਗੱਲ ਕੀਤੀ। ਬਹੁਤ ਵਧੀਆ ਗੱਲਬਾਤ ਹੋਈ। ਅਸੀਂ ਵਪਾਰ ਬਾਰੇ ਗੱਲ ਕੀਤੀ… ਉਹ ਇਸ ਵਿੱਚ ਬਹੁਤ ਦਿਲਚਸਪੀ ਰੱਖਦੇ ਹਨ। ਭਾਰਤ-ਪਾਕਿ ਮਸਲੇ ਦਾ ਜ਼ਿਕਰ ਕਰਦੇ ਹੋਏ ਟਰੰਪ ਨੇ ਇਹ ਵੀ ਕਿਹਾ ਕਿ ‘ਅਸੀਂ ਕੁਝ ਸਮਾਂ ਪਹਿਲਾਂ ਪਾਕਿਸਤਾਨ ਨਾਲ ਕੋਈ ਜੰਗ ਨਾ ਕੀਤੇ ਜਾਣ ਬਾਰੇ ਗੱਲ ਕੀਤੀ ਸੀ। ਸਾਡੀ ਪਾਕਿਸਤਾਨ ਅਤੇ ਭਾਰਤ ਨਾਲ ਕੋਈ ਜੰਗ ਨਹੀਂ ਹੈ। ਇਹ ਬਹੁਤ ਚੰਗੀ ਗੱਲ ਹੈ।’






