18.1 C
New York

ਅਮਰੀਕਾ ਭਰ ‘ਚ ਡੋਨਾਲਡ ਟਰੰਪ ਅਤੇ ਐਲਨ ਮਸਕ ਖਿਲਾਫ਼ ਹੋਏ ਰੋਸ ਪ੍ਰਦਰਸ਼ਨ

Published:

Rate this post

ਵਾਸ਼ਿੰਗਟਨ ਡੀਸੀ/ਪੰਜਾਬ ਪੋਸਟ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਅਰਬਪਤੀ ਐਲੋਨ ਮਸਕ ਖਿਲਾਫ਼ ਅਮਰੀਕਾ ਦੇ ਸਾਰੇ 50 ਰਾਜਾਂ ਵਿਚ ਵਿਰੋਧ ਪ੍ਰਦਰਸ਼ਨ ਹੋਏ ਹਨ। ਪੂਰੇ ਅਮਰੀਕਾ ਵਿਚ ਟਰੰਪ, ਐਲੋਨ ਮਸਕ ਅਤੇ ਸਟੈਚੂ ਆਫ਼ ਲਿਬਰਟੀ ਦੇ ਪੁਤਲੇ ਬਣਾ ਕੇ ਵਿਰੋਧ ਪ੍ਰਦਰਸ਼ਨ ਕੀਤੇ ਗਏ ਅਤੇ ਇਨ੍ਹਾਂ ਵਿਰੋਧ ਪ੍ਰਦਰਸ਼ਨਾਂ ਵਿਚ ਲੱਖਾਂ ਲੋਕਾਂ ਨੇ ਹਿੱਸਾ ਲਿਆ। ਇੱਕ ਰਿਪੋਰਟ ਅਨੁਸਾਰ, ਦੇਸ਼ ਭਰ ਵਿਚ 1400 ਤੋਂ ਵੱਧ ਰੈਲੀਆਂ ਕੀਤੀਆਂ ਗਈਆਂ ਹਨ ਅਤੇ ਇਨ੍ਹਾਂ ਵਿਰੋਧ ਪ੍ਰਦਰਸ਼ਨਾਂ ਵਿਚ ਹਿੱਸਾ ਲੈਣ ਲਈ 6 ਲੱਖ ਲੋਕਾਂ ਨੇ ਰਜਿਸਟ੍ਰੇਸ਼ਨ ਕਰਵਾਈ ਸੀ। ਪ੍ਰਦਰਸ਼ਨਕਾਰੀ ਨੌਕਰੀਆਂ ਵਿਚ ਕਟੌਤੀ, ਆਰਥਿਕਤਾ ਅਤੇ ਮਨੁੱਖੀ ਅਧਿਕਾਰਾਂ ਵਰਗੇ ਮੁੱਦਿਆਂ ‘ਤੇ ਸਰਕਾਰ ਦੇ ਫ਼ੈਸਲਿਆਂ ਦਾ ਵਿਰੋਧ ਕਰ ਰਹੇ ਹਨ। ਇਸ ਵਿਰੋਧ ਪ੍ਰਦਰਸ਼ਨ ਨੂੰ ‘ਹੈਂਡਸ ਆਫ਼’ ਦਾ ਨਾਂਅ ਦਿੱਤਾ ਗਿਆ ਹੈ। ਇਸ ਨਾਹਰੇ ਦਾ ਉਦੇਸ਼ ਇਹ ਦਰਸਾਉਣਾ ਸੀ ਕਿ ਪ੍ਰਦਰਸ਼ਨਕਾਰੀ ਨਹੀਂ ਚਾਹੁੰਦੇ ਕਿ ਕੋਈ ਉਨ੍ਹਾਂ ਦੇ ਅਧਿਕਾਰਾਂ ਨੂੰ ਕੰਟਰੋਲ ਕਰੇ। ਮਿਲੀ ਜਾਣਕਾਰੀ ਮੁਤਾਬਕ, ਇਸ ਵਿਰੋਧ ਪ੍ਰਦਰਸ਼ਨ ਵਿਚ 150 ਤੋਂ ਵੱਧ ਸੰਗਠਨਾਂ ਨੇ ਹਿੱਸਾ ਲਿਆ।

Read News Paper

Related articles

spot_img

Recent articles

spot_img