ਟਰੰਪ ਵੱਲੋਂ ਇੱਕ ਵਾਰ ਫੇਰ ਇਮੀਗ੍ਰੇਸ਼ਨ ਨੀਤੀ ਦੀ ਸਮੀਖਿਆ ਦੇ ਸੰਕੇਤ

Published:

Rate this post

ਵਾਸ਼ਿੰਗਟਨ ਡੀਸੀ/ਪੰਜਾਬ ਪੋਸਟ

ਅਮਰੀਕਾ ਦੇ ਚੁਣੇ ਗਏ ਨਵੇਂ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਦੇਸ਼ ਵਿਚ ਗੈਰਕਾਨੂੰਨੀ ਢੰਗ ਨਾਲ ਰਹਿ ਰਹੇ ਪਰਵਾਸੀਆਂ ਨੂੰ ਵਾਪਸ ਭੇਜਣ ਦੀ ਯੋਜਨਾ ਇੱਕ ਵਾਰ ਫੇਰ ਸਪਸ਼ਟ ਕਰ ਦਿੱਤੀ ਹੈ। ਇਹ ਖੁਲਾਸਾ ਉਨ੍ਹਾਂ ਨੇ ਇੱਕ ਇੰਟਰਵਿਊ ਵਿੱਚ ਕੀਤਾ ਹੈ। ਟਰੰਪ ਨੇ ਇਹ ਵੀ ਕਿਹਾ ਕਿ ਉਹ ਜਨਮ ਅਧਿਕਾਰ ਨਾਗਰਿਕਤਾ ਨੂੰ ਖਤਮ ਕਰਨ ਦੀ ਕੋਸ਼ਿਸ਼ ਵੀ ਕਰਨਗੇ ਜਿਸ ਤਹਿਤ ਅਮਰੀਕਾ ਵਿੱਚ ਪੈਦਾ ਹੋਏ ਕਿਸੇ ਵੀ ਬੱਚੇ ਨੂੰ ਉਸ ਦੇ ਮਾਪਿਆਂ ਦੀ ਇਮੀਗ੍ਰੇਸ਼ਨ ਸਥਿਤੀ ਨੂੰ ਦੇਖੇ ਬਿਨਾਂ ਨਾਗਰਿਕਤਾ ਮਿਲਦੀ ਹੈ। ਇਸ ਨੀਤੀ ਦੀ ਸਮੀਖਿਆ ਕਰਨ ਤੋਂ ਬਾਅਦ ਹੀ ਇਸ ਨੂੰ ਖਤਮ ਕਰਨ ਦੀ ਯੋਜਨਾ ਬਣਾਈ ਜਾਵੇਗੀ। ਇਸ ਨੀਤੀ ਦੇ ਟਰੰਪ ਵੱਲੋਂ ਜਨਵਰੀ ਮਹੀਨੇ ਅਹੁਦਾ ਸੰਭਾਲਣ ਉਪਰੰਤ ਅੱਗੇ ਤੁਰਨ ਦੀ ਸੰਭਾਵਨਾ ਹੈ।

Read News Paper

Related articles

spot_img

Recent articles

spot_img