ਅਮਰੀਕੀ ਅਦਾਲਤ ਨੇ ‘ਲਿਬਰੇਸ਼ਨ ਡੇ’ ਟੈਰਿਫ਼ ‘ਤੇ ਪਾਬੰਦੀ ਲਾਉਂਦਿਆਂ ਟਰੰਪ ਨੂੰ ਦਿੱਤਾ ਇੱਕ ਹੋਰ ਝਟਕਾ

Published:

Rate this post

ਮੈਨਹਟਨ/ਪੰਜਾਬ ਪੋਸਟ

ਅਮਰੀਕਾ ਦੇ ਟਰੰਪ ਪ੍ਰਸ਼ਾਸਨ ਨੂੰ ਇੱਕ ਵਾਰ ਫਿਰ ਅਦਾਲਤ ਤੋਂ ਵੱਡਾ ਝਟਕਾ ਲੱਗਾ ਹੈ। ਇੱਕ ਅਮਰੀਕੀ ਅਦਾਲਤ ਨੇ ਰਾਸ਼ਟਰਪਤੀ ਡੋਨਾਲਡ ਟਰੰਪ ਦੁਆਰਾ ਲਗਾਏ ਗਏ ‘ਲਿਬਰੇਸ਼ਨ ਡੇ’ ਟੈਰਿਫ਼ ‘ਤੇ ਰੋਕ ਲਗਾ ਦਿੱਤੀ ਹੈ। ਮੈਨਹਟਨ ਸਥਿਤ ਇੱਕ ਸੰਘੀ ਅਦਾਲਤ ਨੇ ਆਪਣਾ ਫ਼ੈਸਲਾ ਸੁਣਾਉਂਦੇ ਹੋਏ ਕਿਹਾ ਕਿ ਰਾਸ਼ਟਰਪਤੀ ਟਰੰਪ ਨੇ ਆਪਣੀਆਂ ਸ਼ਕਤੀਆਂ ਦੀ ਦੁਰਵਰਤੋਂ ਕੀਤੀ ਅਤੇ ਇੱਕ ਅਜਿਹਾ ਕਦਮ ਚੁੱਕਿਆ ਜੋ ਅਮਰੀਕੀ ਸੰਵਿਧਾਨ ਦੇ ਵਿਰੁੱਧ ਹੈ। ਦਰਅਸਲ, ਟਰੰਪ ਨੇ ਉਨ੍ਹਾਂ ਦੇਸ਼ਾਂ ਤੋਂ ਆਉਣ ਵਾਲੇ ਸਮਾਨ ‘ਤੇ ਬਰਾਬਰ ਟੈਕਸ ਲਗਾਉਣ ਦਾ ਹੁਕਮ ਦਿੱਤਾ ਸੀ ਜੋ ਅਮਰੀਕਾ ਤੋਂ ਘੱਟ ਸਾਮਾਨ ਖ਼ਰੀਦਦੇ ਹਨ ਅਤੇ ਉਸ ਨੂੰ ਜ਼ਿਆਦਾ ਸਾਮਾਨ ਵੇਚਦੇ ਹਨ। ਇਸ ਕਦਮ ਨੂੰ ‘ਲਿਬਰੇਸ਼ਨ ਡੇ” ਟੈਰਿਫ ਕਿਹਾ ਜਾਂਦਾ ਸੀ। ਅਪ੍ਰੈਲ ਵਿੱਚ ਹੀ ਟਰੰਪ ਪ੍ਰਸ਼ਾਸਨ ਨੇ ਕਈ ਦੇਸ਼ਾਂ ‘ਤੇ ਭਾਰੀ ਟੈਰਿਫ਼ ਲਗਾਉਣ ਦਾ ਐਲਾਨ ਕੀਤਾ ਸੀ ਪਰ ਇਸ ਫ਼ੈਸਲੇ ਨੂੰ ਅਮਰੀਕੀ ਕਾਰੋਬਾਰੀਆਂ ਨੇ ਅਦਾਲਤ ਵਿੱਚ ਚੁਣੌਤੀ ਦਿੱਤੀ। ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ, ਅੰਤਰਰਾਸ਼ਟਰੀ ਵਪਾਰ ਅਦਾਲਤ ਦੇ ਤਿੰਨ ਜੱਜਾਂ ਦੇ ਬੈਂਚ ਨੇ ਕਿਹਾ ਕਿ ਅਮਰੀਕੀ ਸੰਵਿਧਾਨ ਦੇ ਅਨੁਸਾਰ, ਵਿਦੇਸ਼ੀ ਦੇਸ਼ਾਂ ਨਾਲ ਵਪਾਰ ਨੂੰ ਨਿਯਮਤ ਕਰਨ ਦਾ ਅਧਿਕਾਰ ਸਿਰਫ਼ ਅਮਰੀਕੀ ਕਾਂਗਰਸ ਨੂੰ ਹੈ, ਰਾਸ਼ਟਰਪਤੀ ਨੂੰ ਨਹੀਂ। ਅਦਾਲਤ ਨੇ ਇਹ ਵੀ ਸਪੱਸ਼ਟ ਕੀਤਾ ਕਿ ਇਹ ਮਾਮਲਾ ਰਾਸ਼ਟਰਪਤੀ ਦੀਆਂ ਐਮਰਜੈਂਸੀ ਸ਼ਕਤੀਆਂ ਦੇ ਅਧੀਨ ਨਹੀਂ ਆਉਂਦਾ।

Read News Paper

Related articles

spot_img

Recent articles

spot_img