-11.5 C
New York

ਡੋਨਾਲਡ ਟਰੰਪ ਨੇ ਵਾਈਟ ਹਾਊਸ ‘ਚ ਸ਼ਾਹਬਾਜ਼ ਸ਼ਰੀਫ ਅਤੇ ਜਨਰਲ ਅਸੀਮ ਮੁਨੀਰ ਨਾਲ ਮੁਲਾਕਾਤ ਕੀਤੀ

Published:

Rate this post

ਵਾਸ਼ਿੰਗਟਨ ਡੀਸੀ/ਪੰਜਾਬ ਪੋਸਟ
ਪਾਕਿਸਤਾਨੀ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਅਤੇ ਫ਼ੌਜ ਮੁਖੀ ਅਸੀਮ ਮੁਨੀਰ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਮੁਲਾਕਾਤ ਕੀਤੀ। ਇਹ ਮੁਲਾਕਾਤ ਵ੍ਹਾਈਟ ਹਾਊਸ ਵਿਖੇ ਬੰਦ ਦਰਵਾਜ਼ਿਆਂ ਪਿੱਛੇ ਹੋਈ ਜਦਕਿ ਮੀਡੀਆ ਨੂੰ ਮੀਟਿੰਗ ਤੋਂ ਦੂਰ ਹੀ ਰੱਖਿਆ ਗਿਆ। ਪਾਕਿਸਤਾਨੀ ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਜਾਰੀ ਇਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਅਮਰੀਕੀ ਉਪ ਰਾਸ਼ਟਰਪਤੀ ਜੇਡੀ ਵੈਂਸ ਅਤੇ ਵਿਦੇਸ਼ ਮੰਤਰੀ ਮਾਰਕੋ ਰੂਬੀਓ ਵੀ ਮੀਟਿੰਗ ਵਿਚ ਮੌਜੂਦ ਸਨ। ਮੀਟਿੰਗ ਵਿੱਚ ਵਿਚਾਰੇ ਗਏ ਮੁੱਦਿਆਂ ਬਾਰੇ ਵੇਰਵੇ ਤੁਰੰਤ ਉਪਲਬਧ ਨਹੀਂ ਹਨ। ਦੋਵੇਂ ਨੇਤਾ ਪਹਿਲਾਂ 23 ਸਤੰਬਰ ਨੂੰ ਨਿਊਯਾਰਕ ਵਿਚ ਸੰਯੁਕਤ ਰਾਸ਼ਟਰ ਮਹਾਸਭਾ ਦੇ ਮੌਕੇ ‘ਤੇ ਮਿਲੇ ਸਨ। ਇਸ ਮੀਟਿੰਗ ਵਿਚ ਕਤਰ, ਤੁਰਕੀ, ਸਾਊਦੀ ਅਰਬ, ਇੰਡੋਨੇਸ਼ੀਆ, ਮਿਸਰ, ਯੂਏਈ ਅਤੇ ਜਾਰਡਨ ਦੇ ਨੇਤਾ ਵੀ ਸ਼ਾਮਲ ਸਨ। ਉਨ੍ਹਾਂ ਨੇ ਗਾਜ਼ਾ ਸੰਘਰਸ਼ ਨੂੰ ਰੋਕਣ ‘ਤੇ ਚਰਚਾ ਕੀਤੀ।

Read News Paper

Related articles

spot_img

Recent articles

spot_img