ਸਿਓਲ/ਪੰਜਾਬ ਪੋਸਟ
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅੱਜ ਏਸ਼ੀਆ ਪੈਸੇਫਿਕ ਇਕਨੌਮਿਕ ਕੋਆਪਰੇਸ਼ਨ (ਏਪੈਕ) ਦੇ ਸੀਈਓਜ਼ ਨੂੰ ਸੰਬੋਧਨ ਕਰਨ ਦੌਰਾਨ ਟਰੰਪ ਨੇ ਮੁੜ ਦਾਅਵਾ ਕੀਤਾ ਕਿ ਉਨ੍ਹਾਂ ਇਸ ਸਾਲ ਮਈ ਵਿਚ ਭਾਰਤ ਤੇ ਪਾਕਿਸਤਾਨ ਵਿਚਾਲੇ ਪ੍ਰਮਾਣੂ ਜੰਗ ਟਾਲਣ ਲਈ ਖੁ਼ਦ ਨਿੱਜੀ ਤੌਰ ’ਤੇ ਦਖ਼ਲ ਦਿੱਤਾ ਤੇ ਦੋਵਾਂ ਮੁਲਕਾਂ ਨੂੰ ਵਪਾਰ ਸਮਝੌਤੇ ਦੀ ਘੁਰਕੀ ਦਿੱਤੀ। ਟਰੰਪ ਨੇ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਦੇ ਨਿੱਜੀ ਦਖਲ ਨੇ ਦੋ ਪ੍ਰਮਾਣੂ ਹਥਿਆਰਬੰਦ ਮੁਲਕਾਂ ਦਰਮਿਆਨ ਤਣਾਅ ਘਟਾਉਣ ਵਿੱਚ ਮਦਦ ਕੀਤੀ। ਅਮਰੀਕੀ ਰਾਸ਼ਟਰਪਤੀ ਨੇ ਦਾਅਵਾ ਕੀਤਾ ਕਿ ਟਕਰਾਅ ਦੌਰਾਨ ਸੱਤ ਜਹਾਜ਼ਾਂ ਨੂੰ ਡੇਗਿਆ ਗਿਆ ਸੀ। ਟਰੰਪ ਨੇ ਕਿਹਾ ਕਿ ਉਨ੍ਹਾਂ ਨੇ ਇਸ ਟਕਰਾਅ ਨੂੰ ਰੋਕਣ ਲਈ ਪ੍ਰਧਾਨ ਮੰਤਰੀ ਮੋਦੀ ਅਤੇ ਪਾਕਿਸਤਾਨ ਦੀ ਲੀਡਰਸ਼ਿਪ ਦੋਵਾਂ ਨਾਲ ਨਿੱਜੀ ਤੌਰ ‘ਤੇ ਸੰਪਰਕ ਕੀਤਾ ਤੇ ਇਸ ਮਤੇ ਨੂੰ ਵਪਾਰਕ ਗੱਲਬਾਤ ਨਾਲ ਜੋੜਿਆ।






